ਪੰਜਾਬ ਨਿਊਜ਼

ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਵਜ੍ਹਾ

Published

on

ਲੁਧਿਆਣਾ : ਤਨਖ਼ਾਹ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਹੇ ਰੋਡਵੇਜ਼-ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਮੰਗਲਵਾਰ ਸ਼ਾਮੀਂ ਬੱਸ ਅੱਡੇ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਦੇ ਹੋਏ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਨਾਲ ਮਹਿਕਮੇ ਨੂੰ ਲੱਖਾਂ ਰੁਪਏ ਦਾ ਟਰਾਂਜੈਕਸ਼ਨ ਲਾਸ ਝੱਲਣਾ ਪਿਆ। ਇਥੇ ਦੱਸਣਯੋਗ ਹੈ ਕਿ ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਚੱਕਾ ਜਾਮ ਰਹੇਗਾ।

ਇਸ ਪ੍ਰਦਰਸ਼ਨ ਵਿਚ ਯੂਨੀਅਨ ਨਾਲ ਸਬੰਧਤ ਕੱਚੇ ਕਰਮਚਾਰੀਆਂ ਨੇ ਹਿੱਸਾ ਲੈ ਕੇ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਹਰ ਵਾਰ ਤਨਖ਼ਾਹ ਜਾਰੀ ਕਰਨ ਵਿਚ ਦੇਰੀ ਕੀਤੀ ਜਾਂਦੀ ਹੈ, ਜਿਸ ਕਾਰਨ ਉਹ ਆਪਣੇ ਬੱਚਿਆਂ ਦੀਆਂ ਫ਼ੀਸਾਂ ਅਤੇ ਘਰਾਂ ਨਾਲ ਸਬੰਧਤ ਬਿੱਲ ਆਦਿ ਸਮੇਂ ’ਤੇ ਅਦਾ ਨਹੀਂ ਕਰ ਪਾਉਂਦੇ।

ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂਆਗੂਆਂ ਨੇ ਕਿਹਾ ਕਿ 23 ਜੂਨ ਨੂੰ ਦੁਪਹਿਰ 12 ਵਜੇ ਤੱਕ ਉਨ੍ਹਾਂ ਦੇ ਖ਼ਾਤਿਆਂ ਵਿਚ ਤਨਖ਼ਾਹ ਨਾ ਆਈ ਤਾਂ ਉਹ ਪੰਜਾਬ ਵਿਚ ਚੱਲ ਰਹੀਆਂ 3200 ਦੇ ਲਗਭਗ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ ਅਤੇ ਇਸ ਦੌਰਾਨ ਯਾਤਰੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

ਬੁਲਾਰਿਆਂ ਨੇ ਕਿਹਾ ਕਿ 12 ਵਜੇ ਤੋਂ ਸ਼ੁਰੂ ਹੋਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬੀਤੇ ਦਿਨ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਸਾਰੀਆਂ ਪੈਂਡਿੰਗ ਮੰਗਾਂ ਨੂੰ ਪੂਰਾ ਕਰੇ।

Facebook Comments

Trending

Copyright © 2020 Ludhiana Live Media - All Rights Reserved.