ਪੰਜਾਬੀ

ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ – ਚੇਅਰਮੈਨ ਮੱਕੜ

Published

on

ਲੁਧਿਆਣਾ : ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਵਾਰਡ ਨੰਬਰ 85 ਗਾਂਧੀ ਨਗਰ ਚਾਂਦ ਸਿਨੇਮਾ ਦੇ ਸਾਹਮਣੇ ਪੰਛੀ ਪਾਰਕ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦਾ ਲੱਗਭਗ 2 ਸਾਲਾਂ ਤੋਂ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਪੰਛੀਆਂ ਨੂੰ ਦਾਣਾ ਪਾਣੀ ਪਾਉਣ ਲਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਵਿੱਤ ਅਤੇ ਯੋਜਨਾ ਕਮੇਟੀ ਸ਼ਰਨਪਾਲ ਸਿੰਘ ਮੱਕੜ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਤੇ ਉਨ੍ਹਾਂ ਨੇ ਪੰਛੀਆਂ ਨੂੰ ਦਾਣਾ ਪਾਣੀ ਪਾ ਕੇ ਸਮਾਗਮ ਦਾ ਸ਼ੁਭ ਆਰੰਭ ਕੀਤਾ‌।

ਇਸ ਮੌਕੇ ਤੇ ਵੈਲਫੇਅਰ ਸੁਸਾਇਟੀ ਵਲੋਂ ਭੁਪਿੰਦਰ ਸਿੰਘ ਵੈਦ ਅਤੇ ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਸਿੰਘ ਪਾਲੀ ਅਤੇ ਚਰਨਪ੍ਰੀਤ ਸਿੰਘ ਲਾਂਬਾ ਨੇ ਵੀ ਪੰਛੀਆਂ ਦੀ ਸੇਵਾ ਕੀਤੀ ਤੇ ਮੱਕੜ ਦਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਗੁਲਦਸਤੇ ਤੇ ਫੂਲ ਮਾਲਾ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੱਕੜ ਨੇ ਕਿਹਾ ਕਿ ਦਾਣਾ ਪਾਣੀ ਪਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਕਦਮ ਹੈ ਅਤੇ ਸਾਨੂੰ ਇੰਨਾ ਪਿਆਸੇ ਪੰਛੀਆਂ ਲਈ ਖਾਸਕਰਕੇ ਗਰਮੀਆਂ ਵਿੱਚ ਪਾਣੀ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ।

Facebook Comments

Trending

Copyright © 2020 Ludhiana Live Media - All Rights Reserved.