Connect with us

ਇੰਡੀਆ ਨਿਊਜ਼

ਕੈਪਟਨ ਬਣਾਉਣਗੇ ਰਾਜਨੀਤਿਕ ਪਾਰਟੀ ਤੇ ਕਰਨਗੇ ਇਸ ਪਾਰਟੀ ਨਾਲ ਗੱਠਜੋੜ

Published

on

The captain will form a political party and will form an alliance with this party

ਚੰਡੀਗ਼ੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਗਲੀ ਰਾਜਨੀਤਿਕ ਚਾਲ ਬਾਰੇ ਦੁਵਿਧਾ ਨੂੰ ਖ਼ਤਮ ਕਰਦਿਆਂ ਕਿਹਾ ਕਿ ਉਹ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ, ਜਿਸ ਨਾਲ ਭਾਜਪਾ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਦੀ ਸੰਭਾਵਨਾ ਹੈ।

ਇਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦਲੋਨ ਜਲਦੀ ਇਕ ਮਤੇ ਵੱਲ ਵੱਧ ਰਿਹਾ ਹੈ, ਜਿਸ ਨਾਲ ਸਰਕਾਰ ਆਪਣੇ ਨੁਮਾਇੰਦਿਆਂ ਨਾਲ ਗੱਲਬਾਤ ਕਰੇਗੀ ਤੇ ਖੇਤੀ ਕਾਨੂੰਨਾਂ ਦੇ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਕੀਤਾ ਹੈ।

ਸਿੰਘੂ ਹੱਤਿਆਕਾਂਡ ਮਾਮਲੇ ’ਤੇ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਰਨਤਾਰਨ ਦੇ ਇਕ ਦਲਿਤ ਵਿਅਕਤੀ ਦੀ ਦਿੱਲੀ ਅਤੇ ਹਰਿਆਣਾ ਦੇ ਵਿਚਕਾਰ ਸਿੰਘੁ ਸਰਹੱਦ ’ਤੇ ਕਥਿਤ ਤੌਰ ’ਤੇ ਨਿਹੰਗਾਂ ਵਲੋਂ ਕੁੱਟਮਾਰ ਕੀਤੀ ਗਈ ਜੋ ਕਿ ਇਕ ਭਿਆਨਕ ਤ੍ਰਾਸਦੀ ਸੀ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੇ ਦਿਮਾਗ ’ਚ ਇਹ ਗੱਲ ਅੜੀ ਹੋਈ ਸੀ ਕਿ ਉਹ ਬੇਅਦਬੀ ਕਰਨ ਆਇਆ ਹੈ।

Facebook Comments

Trending