Connect with us

ਪੰਜਾਬ ਨਿਊਜ਼

ਕੇਕ ਖਾਣ ਨਾਲ ਲੜਕੀ ਦੀ ਮੌ/ਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਕਦੋਂ ਹੋਵੇਗੀ ਸੁਣਵਾਈ

Published

on

ਪਟਿਆਲਾ: ਪਟਿਆਲਾ ਵਿੱਚ ਜਨਮ ਦਿਨ ਦਾ ਕੇਕ ਖਾਣ ਕਾਰਨ ਇੱਕ ਲੜਕੀ ਦੀ ਮੌਤ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਦੀ ਮੌਤ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਕੰਵਰ ਪਾਹੁਲ ਸਿੰਘ ਨੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਇਹ ਵੀ ਮੰਗ ਕੀਤੀ ਗਈ ਹੈ ਕਿ ਖਾਣਾ ਆਨਲਾਈਨ ਆਰਡਰ ਕਰਨ ਸਬੰਧੀ ਸਰਕਾਰ ਕੋਈ ਠੋਸ ਨੀਤੀ ਬਣਾਵੇ।

ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਸ ਵਿਕਰੇਤਾ ਤੋਂ ਖਾਣਾ ਮੰਗਵਾਇਆ ਜਾਂਦਾ ਹੈ, ਉਹ ਰਜਿਸਟਰਡ ਹੋਵੇ ਅਤੇ ਉਸ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ। ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿੱਚ ਫੂਡ ਸੇਫਟੀ ਰੈਗੂਲੇਸ਼ਨ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਬਾਵਜੂਦ ਸਰਕਾਰਾਂ ਇਸ ਨੂੰ ਲਾਗੂ ਕਰਨ ‘ਚ ਨਾਕਾਮ ਰਹੀਆਂ ਹਨ, ਜਿਸ ਕਾਰਨ ਬੱਚੀ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਇਸ ਮਾਮਲੇ ‘ਤੇ ਅਗਲੇ ਹਫਤੇ ਸੁਣਵਾਈ ਕਰੇਗੀ।

Facebook Comments

Trending