Connect with us

ਪੰਜਾਬੀ

ਪਰਵਾਸੀ ਜੀਵਨ ਤੇ ਸਾਹਿੱਤ ਨੂੰ ਪੇਸ਼ ਕਰਨ ਚ ਕੇਂਦਰ ਦਾ ਯੋਗਦਾਨ ਹੈ ਵਡਮੁੱਲਾ- ਪ੍ਰਿੰਸੀਪਲ ਗਿੱਲ

Published

on

The Centre's contribution to the presentation of immigrant life and literature is invaluable - Principal Gill

ਲੁਧਿਆਣਾ :   ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਤ੍ਰੈਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਸੋਲਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਵਿਚ ਡਾ ਐੱਸ ਪੀ ਸਿੰਘ ਜੀ ਪ੍ਰਧਾਨ ਗੁੱਜਰਾਂਵਾਲਾ ਐਜੂਕੇਸ਼ਨ ਕੌਂਸਲ, ਪ੍ਰੋਫ਼ੈਸਰ ਜਗਜੀਤ ਕੌਰ ਸ ਅਰਵਿੰਦਰ ਸਿੰਘ ਜਨਰਲ ਸਕੱਤਰ ਗੁੱਜਰਾਂਵਾਲਾ ਐਜੂਕੇਸ਼ਨਲ ਕੌਂਸਲ ,ਕੌਂਸਲ ਮੈਂਬਰ ਸਰਦਾਰ ਹਰਸ਼ਰਨ ਸਿੰਘ ਨਰੂਲਾ , ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਸਿਡਨੀ (ਆਸਟਰੇਲੀਆ)ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਪੰਜਾਬੀ ਵਿਭਾਗ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ ਐੱਸ ਪੀ ਸਿੰਘ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਜਿੱਥੇ ਹਰ ਤਿੰਨ ਮਹੀਨੇ ਬਾਅਦ ਪਰਵਾਸ ਦਾ ਅੰਕ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਉੱਥੇ ਹੁਣ ਤੱਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਵਿਸ਼ੇਸ਼ ਅੰਕ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਵਿਸ਼ੇਸ਼ ਅੰਕ, ਦੋ ਕਿਸਾਨੀ ਵਿਸ਼ੇਸ਼ ਅੰਕ ਅਤੇ ਦੋ ਕਰੋਨਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤੇ ਗਏ ਹਨ।

ਆਸਟਰੇਲੀਆ ਤੋਂ ਆਏ ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਨੇ ਇਸ ਮੌਕੇ ਪ੍ਰਵਾਸੀ ਕੇਂਦਰ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਉਹ ਪਿਛਲੇ ਇਕ ਦਹਾਕੇ ਤੋਂ ਆਸਟ੍ਰੇਲੀਆ ਵਿਖੇ ਪਰਵਾਸੀ ਜੀਵਨ ਹੰਢਾ ਰਹੇ ਹਨ ਆਸਟਰੇਲੀਆ ਵਿਖੇ ਰਹਿ ਰਹੇ ਪੰਜਾਬੀ ਲੇਖਕਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਨੇ ਸ਼ਲਾਘਾ ਕੀਤੀ ।

ਡਾ: ਭੁਪਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਨੇ ਅੱਜ ਵਿਸ਼ਵ ਭਰ ਵਿਚ ਆਪਣੀ ਇਕ ਅਲੱਗ ਪਛਾਣ ਕਾਇਮ ਕੀਤੀ ਹੈ। ਅਨੇਕਾਂ ਹੀ ਅਣਪ੍ਰਕਾਸ਼ਿਤ ਤੇ ਅਣਪਛਾਤੇ ਲੇਖਕਾਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਵਿਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਇਸ ਅੰਕ ਵਿਚ ਵੱਖ-ਵੱਖ ਮੁਲਕਾਂ ਵਿਚ ਵੱਸਦੇ 17 ਕਵੀਆਂ ਦੀਆਂ ਕਵਿਤਾਵਾਂ ਇਸ ਅੰਕ ਵਿਚ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

ਪ੍ਰੋਗਰਾਮ ਦੇ ਅਖੀਰ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ ਅਤੇ ਪ੍ਰੋ ਜਗਜੀਤ ਕੌਰ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਪੰਜਾਬੀ ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਗੁਰਪ੍ਰੀਤ ਸਿੰਘ ਨੇ ਸਭ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।

Facebook Comments

Trending