ਪੰਜਾਬੀ

ਮਾਰਕਫੈਡ ਦੇ ਚੇਅਰਮੈਨ ਵਲੋਂ ਲੁਧਿਆਣਾ ਦੀਆਂ ਵੱਖ ਵੱਖ ਮੰਡੀਆਂ ‘ਚ ਕਣਕ ਦੀ ਖਰੀਦ  ਕਰਵਾਈ ਸ਼ੁਰੂ

Published

on

ਲੁਧਿਆਣਾ : ਚੇਅਰਮੈਨ ਪੰਜਾਬ ਮਾਰਕਫੈਡ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਅਤੇ ਹਲਕਾ ਦਾਖਾ ਦੇ ਇੰਚਾਰਜ ਡਾ ਕੇ ਐਨ ਐਸ ਕੰਗ ਵਲੋਂ ਜ਼ਿਲ੍ਹਾ ਲੁਧਿਆਣਾ ਦੀਆ ਵੱਖ ਵੱਖ ਮੰਡੀਆਂ ਦਾ ਨਿਰੀਖਣ ਕਰਕੇ ਖਰੀਦਦਾਰੀ ਸ਼ੁਰੂ ਕਰਵਾਈ।

ਇਸ ਦੌਰਾਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਸਮਰਥਨ ਮੁੱਲ ਤੇ ਖਰੀਦਣ ਲਈ ਵਚਨਵੱਧ ਹੈ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੇ ਹੀ ਜਲਦ ਤੋਂ ਜਲਦ ਉਨ੍ਹਾਂ ਦੀ ਫਸਲ ਦੀ ਖਰੀਦ ਕਰਕੇ ਅਦਾਇਗੀ ਵੀ ਜਲਦ ਤੋਂ ਜਲਦ ਕੀਤੀ ਜਾਵੇਗੀ|

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸਾਨਾਂ ਦੀ ਫਸਲ ਜੋ ਕੁਦਰਤੀ ਕਾਰਨਾਂ ਕਰਕੇ ਖ਼ਰਾਬ ਹੋਈ ਉਸ ਦਾ ਮੁਆਵਜਾ ਫ਼ਸਲ ਮੰਡੀ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਰਿਹਾ ਹੈ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਧਾਈ ਦੇ ਪਾਤਰ ਹਨ|

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੁਧਿਆਣਾ ਦੀ ਤਰਫ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਫ਼ਸਲ ਖ਼ਰਾਬ ਹੋਣ ‘ਤੇ ਜੋ ਕੇਂਦਰ ਸਰਕਾਰ ਨੇ ਫ਼ਸਲ ਦੀ ਖਰੀਦ ਦੀਆਂ ਸ਼ਰਤਾਂ ਬਦਲ ਕੇ ਜੋ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ ਉਸ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕਰਨ ਦਾ ਐਲਾਨ ਕੀਤਾ ਹੈ|

Facebook Comments

Trending

Copyright © 2020 Ludhiana Live Media - All Rights Reserved.