ਪੰਜਾਬੀ
ਚੰਨੀ ਸਰਕਾਰ ਨੂੰ ਮਾੜੀਆਂ ਨੀਤੀਆਂ ਹੀ ਲੈ ਡੁੱਬਣਗੀਆਂ – ਸ਼ਿਵਾਲਿਕ
Published
3 years agoon
ਲੁਧਿਆਣਾ : ਸੂਬੇ ‘ਚ ਕਾਂਗਰਸ ਦੀ ਚੰਨੀ ਸਰਕਾਰ ਦੇ ਦਿਨ ਪੁੱਗ ਚੁੱਕੇ ਹਨ ਤੇ ਸੂਬੇ ਦੇ ਲੋਕ ਜਲਦੀ ਹੀ ਕਾਂਗਰਸ ਨੂੰ ਚੱਲਦਾ ਕਰਨਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਮਲਕਪੁਰ ਬੇਟ ਵਿਖੇ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ।
ਸ. ਸ਼ਿਵਾਲਿਕ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਕਾਂਗਰਸ ਅਤੇ ਆਮ ਅਦਾਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਕਿਉਂਕਿ ਲੋਕ ਜਾਣਦੇ ਹਨ ਕਿ ਦੋਵੇਂ ਪਾਰਟੀਆਂ ਸੂਬੇ ਦਾ ਭਲਾ ਨਹੀਂ ਚਾਹੁੰਦੀਆਂ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਵੱਡੇ ਹੁੰਗਾਰੇ ਸਦਕਾ ਸੂਬੇ ‘ਚ ਅਕਾਲੀ ਦਲ-ਬਸਪਾ ਸਰਕਾਰ ਬਣਨਾ ਤੈਅ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਝੱਮਟ ਨੇ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਨੂੰ ਉਸ ਦੀਆਂ ਮਾੜੀਆਂ ਨੀਤੀਆਂ ਹੀ ਲੈ ਡੁੱਬਣਗੀਆਂ। ਉਨ੍ਹਾਂ ਹਲਕੇ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਅਕਾਲੀ ਦਲ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ।
You may like
-
ਸਾਬਕਾ ਵਿਧਾਇਕ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ
-
ਲੁਹਾਰਾ ਅਤੇ ਆਸ – ਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ – ਵਿਧਾਇਕਾ ਬੀਬੀ ਛੀਨਾ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਵਿਧਾਇਕ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ
-
ਵਿਧਾਇਕ ਸੰਗੋਵਾਲ ਵੱਲੋਂ ਪਿੰਡ ਜੱਸੀਆਂ ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
