ਪੰਜਾਬੀ

ਸਿਵਲ ਸਰਜਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ

Published

on

ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਵੱਲੋ ਸੂਫੀਆ ਚੌਕ ਕਿਦਵਈ ਨਗਰ ਅਤੇ ਸਬ ਜ਼ੋਨ ਏ 4 ਨੇੜੇ ਚਾਂਦ ਸਿਨੇਮਾ ਵਿਖੇ ਦੌਰਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਵੱਲੋ ਮੌਕੇ ਤੇ ਤਾਇਨਾਤ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਦੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆ। ਉਨਾ ਕਿਹਾ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਹਸਪਤਾਲਾਂ ਵਿਚ ਜਾਣਾ ਨਹੀ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ।

ਸਿਵਲ ਸਰਜਨ ਅਨੁਸਾਰ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ਅਤੇ ਲੁਧਿਆਣਾ ਲੋਕਲ ਵਿੱਚ 6 ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ।

Facebook Comments

Trending

Copyright © 2020 Ludhiana Live Media - All Rights Reserved.