ਪੰਜਾਬੀ
ਕਾਂਗਰਸ ਨੇ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਕੀਤੀਆਂ ਬੰਦ -ਇਯਾਲੀ
Published
3 years agoon

ਮੁੱਲਾਂਪੁਰ ਦਾਖਾ (ਲੁਧਿਆਣਾ) : ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਤਲਵੰਡੀ ਖੁਰਦ ਵਿਖੇ ਹੋਏ ਚੋਣ ਜਲਸੇ ‘ਚ ਪਿੰਡ ਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਕਿ ਕਾਂਗਰਸ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਾਫੀ ਪਛੜ ਗਿਆ ਹੈ।
ਇਸ ਦੌਰਾਨ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ ਚਲਾਉਣੀਆਂ ਤਾਂ ਕੀ ਸਨ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਬੰਦ ਕਰਕੇ ਰੱਖ ਦਿੱਤਾ, ਬਲਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਥੋਕ ਦੇ ਭਾਅ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਵਾਅਦਿਆਂ ਤੋਂ ਭਗੌੜੀ ਹੋ ਗਈ, ਜਦਕਿ ਇਨਾਂ ਢਾਈ ਸਾਲਾਂ ਦੌਰਾਨ ਹਲਕਾ ਦਾਖਾ ਅੰਦਰ ਕਾਂਗਰਸ ਆਗੂਆਂ ਨੇ ਰੱਜ ਕੇ ਧੱਕੇਸ਼ਾਹੀਆਂ ਕੀਤੀਆਂ, ਜਿਨਾਂ੍ਹ ਦਾ ਖਮਿਆਜ਼ਾ ਕਾਂਗਰਸ ਨੂੰ ਚੋਣਾਂ ਵਿਚ ਭੁੁਗਤਣਾ ਪਵੇਗਾ।
ਉਨਾਂ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਆਪ ਪਾਰਟੀ ਗੁੰਮਰਾਹਕੁੁਨ ਪ੍ਰਚਾਰ ਰਾਹੀਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ ਆਪ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਸੂਬਾ ਦੇ ਲੋਕਾਂ ਵੱਲੋਂ ਜਿਤਾਏ ਆਪਣੇ ਵਿਧਾਇਕਾਂ ਨੂੰ ਸੰਭਾਲ ਕੇ ਰੱਖ ਨਹੀਂ ਸਕੀ ਤਾਂ ਸੂਬੇ ਨੂੰ ਕਿਵੇਂ ਸੰਭਾਲ ਸਕੇਗੀ। ਫੂਲਕਾ ਵੱਲੋਂ ਦਿੱਤੇ ਧੋਖੇ ਤੋਂ ਬਾਅਦ ਹਲਕੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਸਨ ਅਤੇ ਇਨਾਂ੍ਹ ਚੋਣਾਂ ਵਿੱਚ ਹਲਕੇ ਦੇ ਲੋਕ ਆਪ ਪਾਰਟੀ ਨੂੰ ਸਬਕ ਸਿਖਾਉਣਗੇ।
ਇਸ ਮੌਕੇ ਅਵਨਿੰਦਰ ਸਿੰਘ ਗੋਲਡੀ, ਹਰਮਿੰਦਰ ਸਿੰਘ ਇੰਸਪੈਕਟਰ, ਨਿਰਭੈ ਸਿੰਘ ਧਨੋਆ, ਅਜਮੇਰ ਸਿੰਘ ਬਾਵਾ, ਕੁੁਲਦੀਪ ਸਿੰਘ ਧਨੋਆ, ਕਮਲਜੀਤ ਸਿੰਘ ਸਵੀਟਾ, ਗੁੁਰਚਰਨ ਸਿੰਘ ਪਰਧਾਨ, ਬਾਗ ਸਿੰਘ, ਦਵਿੰਦਰ ਸਿੰਘ ਚਾਹਲ, ਮੇਜਰ ਸਿੰਘ, ਪਰੇਮ ਸਿੰਘ, ਰੁੁਪਿੰਦਰ ਸਿੰਘ, ਸੁੁਰਿੰਦਰ ਸਿੰਘ, ਪੰਚ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।
You may like
-
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਇਹ ਐਲਾਨ
-
ਅਕਾਲੀ ਦਲ ਦੇ ਬਾਗੀ ਧੜੇ ਨੇ SGPC ਚੋਣਾਂ ਲਈ ਉਮੀਦਵਾਰ ਐਲਾਨਿਆ
-
ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਲਾਇਆ ਧਰਨਾ, ਜਾਣੋ ਕੀ ਹੈ ਪੂਰਾ ਮਾਮਲਾ
-
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ
-
ਜ਼ਿਮਨੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਚੁੱਕਣ ਜਾ ਰਿਹਾ ਵੱਡਾ ਕਦਮ
-
ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ‘ਆਪ’ ‘ਚ ਸ਼ਾਮਲ