ਪੰਜਾਬੀ

ਕਾਂਗਰਸ ਨੇ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਕੀਤੀਆਂ ਬੰਦ -ਇਯਾਲੀ

Published

on

ਮੁੱਲਾਂਪੁਰ ਦਾਖਾ (ਲੁਧਿਆਣਾ)  :  ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਤਲਵੰਡੀ ਖੁਰਦ ਵਿਖੇ ਹੋਏ ਚੋਣ ਜਲਸੇ ‘ਚ ਪਿੰਡ ਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਕਿ ਕਾਂਗਰਸ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਾਫੀ ਪਛੜ ਗਿਆ ਹੈ।

ਇਸ ਦੌਰਾਨ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ ਚਲਾਉਣੀਆਂ ਤਾਂ ਕੀ ਸਨ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਬੰਦ ਕਰਕੇ ਰੱਖ ਦਿੱਤਾ, ਬਲਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਥੋਕ ਦੇ ਭਾਅ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਵਾਅਦਿਆਂ ਤੋਂ ਭਗੌੜੀ ਹੋ ਗਈ, ਜਦਕਿ ਇਨਾਂ ਢਾਈ ਸਾਲਾਂ ਦੌਰਾਨ ਹਲਕਾ ਦਾਖਾ ਅੰਦਰ ਕਾਂਗਰਸ ਆਗੂਆਂ ਨੇ ਰੱਜ ਕੇ ਧੱਕੇਸ਼ਾਹੀਆਂ ਕੀਤੀਆਂ, ਜਿਨਾਂ੍ਹ ਦਾ ਖਮਿਆਜ਼ਾ ਕਾਂਗਰਸ ਨੂੰ ਚੋਣਾਂ ਵਿਚ ਭੁੁਗਤਣਾ ਪਵੇਗਾ।

ਉਨਾਂ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਆਪ ਪਾਰਟੀ ਗੁੰਮਰਾਹਕੁੁਨ ਪ੍ਰਚਾਰ ਰਾਹੀਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ ਆਪ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਸੂਬਾ ਦੇ ਲੋਕਾਂ ਵੱਲੋਂ ਜਿਤਾਏ ਆਪਣੇ ਵਿਧਾਇਕਾਂ ਨੂੰ ਸੰਭਾਲ ਕੇ ਰੱਖ ਨਹੀਂ ਸਕੀ ਤਾਂ ਸੂਬੇ ਨੂੰ ਕਿਵੇਂ ਸੰਭਾਲ ਸਕੇਗੀ। ਫੂਲਕਾ ਵੱਲੋਂ ਦਿੱਤੇ ਧੋਖੇ ਤੋਂ ਬਾਅਦ ਹਲਕੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਸਨ ਅਤੇ ਇਨਾਂ੍ਹ ਚੋਣਾਂ ਵਿੱਚ ਹਲਕੇ ਦੇ ਲੋਕ ਆਪ ਪਾਰਟੀ ਨੂੰ ਸਬਕ ਸਿਖਾਉਣਗੇ।

ਇਸ ਮੌਕੇ ਅਵਨਿੰਦਰ ਸਿੰਘ ਗੋਲਡੀ, ਹਰਮਿੰਦਰ ਸਿੰਘ ਇੰਸਪੈਕਟਰ, ਨਿਰਭੈ ਸਿੰਘ ਧਨੋਆ, ਅਜਮੇਰ ਸਿੰਘ ਬਾਵਾ, ਕੁੁਲਦੀਪ ਸਿੰਘ ਧਨੋਆ, ਕਮਲਜੀਤ ਸਿੰਘ ਸਵੀਟਾ, ਗੁੁਰਚਰਨ ਸਿੰਘ ਪਰਧਾਨ, ਬਾਗ ਸਿੰਘ, ਦਵਿੰਦਰ ਸਿੰਘ ਚਾਹਲ, ਮੇਜਰ ਸਿੰਘ, ਪਰੇਮ ਸਿੰਘ, ਰੁੁਪਿੰਦਰ ਸਿੰਘ, ਸੁੁਰਿੰਦਰ ਸਿੰਘ, ਪੰਚ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

 

Facebook Comments

Trending

Copyright © 2020 Ludhiana Live Media - All Rights Reserved.