ਖੇਤੀਬਾੜੀ

ਡੀਸੀ ਨੇ ਜ਼ਿਲੇ ‘ਚ ਮੂੰਗੀ ਖਰੀਦ ਸੀਜ਼ਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਸਬੰਧੀ ਏਜੰਸੀਆਂ ਨੂੰ ਦਿੱਤੇ ਨਿਰਦੇਸ਼

Published

on

ਲੁਧਿਆਣਾ : ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਖਰੀਦ ਕਰਨ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਮੂੰਗੀ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਵਾਂਗ ਹੀ ਮੂੰਗੀ ਦੀ ਫਸਲ ਦੀ ਖਰੀਦ ਲਈ ਵੀ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਮਾਰਕਫੈਡ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਰੀਆਂ ਏਜੰਸੀਆਂ ਸਰਕਾਰ ਵੱਲੋਂ ਨਿਰਧਾਰਿਤ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਮ.ਐੱਸ.ਪੀ. 7,275/- ਰੁਪਏ ਮੂੰਗੀ ਦੀ ਫਸਲ ਖਰੀਦਣ ਲਈ ਦਾ ਐਲਾਨ ਵੀ ਕੀਤਾ ਗਿਆ ਹੈ।

ਡੀਐਮ ਨੇ ਮਾਰਕਫੈੱਡ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਜਿੱਥੇ ਕਿਸਾਨ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨ ਦੀ ਸਥਿਤੀ ਵਿੱਚ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।  ਕਿਸਾਨ ਖਰੀਦ ਇੰਸਪੈਕਟਰ ਸਤਨਾਮ ਸਿੰਘ ਮੋਬਾਇਲ 9517100048, ਬਰਾਂਚ ਮੈਨੇਜਰ ਜਸਵੰਤ ਸਿੰਘ 94634-11439, ਮੈਨੇਜਰ ਸੀ.ਐਮ.ਐਸ ਗੁਰਮੀਤ ਸਿੰਘ ਮੋਬਾਇਲ 9988000372 ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਕਿਸਾਨਾਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਇੱਕ-ਇੱਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਕਣਕ ਦੀ ਖਰੀਦ ਦੌਰਾਨ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

Facebook Comments

Trending

Copyright © 2020 Ludhiana Live Media - All Rights Reserved.