ਪੰਜਾਬ ਨਿਊਜ਼

ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ

Published

on

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਦਖਲ ਅਤੇ ਬੀਤੀ ਰਾਤ ਤੱਕ ਮੋਹਾਲੀ-ਚੰਡੀਗੜ੍ਹ ਪੁਲਿਸ ਦੇ ਮਨਾ ਕਰਨ ਤੋਂ ਬਾਅਦ ਆਖਰਕਾਰ ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੁਲਿਸ -ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਮੁਹਾਲੀ ਵਿੱਚ ਅਰਥੀ ਫੂਕ ਮਾਰਚ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ।

ਦੱਸ ਦੇਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਨੂੰ ਜਗਾਉਣਾ ਹੈ। ਉਹ ਕਿਸੇ ਵੀ ਕੀਮਤ ‘ਤੇ ਬੰਦੀ ਸਿੱਖਾਂ ਦੀ ਰਿਹਾਈ ਚਾਹੁੰਦੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਸ਼ਹਿਰ ਵਿੱਚ ਅਰਥੀ ਫੂਕ ਮਾਰਚ ਕਰਨਗੇ।

ਮੋਰਚੇ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਰਥੀ ਫੂਕ ਮਾਰਚ ਐਸ.ਐਸ.ਪੀ ਦੀ ਕੋਠੀ, ਮਦਨਪੁਰ ਚੌਕ, ਫੇਜ਼ 3-5 ਲਾਈਟ ਪੁਆਇੰਟ, ਰਾਧਾ ਸੁਆਮੀ ਸਤਿਸੰਗ ਭਵਨ ਚੌਕ, ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਹੁੰਦਾ ਹੋਇਆ ਵਾਈ.ਪੀ.ਐਸ ਚੌਕ ਤੋਂ ਹੁੰਦਾ ਹੋਇਆ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਵਾਲੀ ਥਾਂ ’ਤੇ ਸਮਾਪਤ ਹੋਵੇਗਾ। ਇਸ ਦੌਰਾਨ ਪੰਜ ਪਿਆਰੇ ਸਭ ਤੋਂ ਅੱਗੇ ਹੋਣਗੇ। ਇਸ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਆਗੂ ਕਾਰਾਂ, ਘੋੜ ਸਵਾਰਾਂ ਅਤੇ ਮੋਟਰਸਾਈਕਲਾਂ ਦੇ ਪਿੱਛੇ ਜਾਣਗੇ ਅਤੇ ਪਿੱਛੇ ਟਰੈਕਟਰ-ਟਰਾਲੀਆਂ ‘ਤੇ ਸਵਾਰ ਲੋਕ ਹੋਣਗੇ।

Facebook Comments

Trending

Copyright © 2020 Ludhiana Live Media - All Rights Reserved.