ਪੰਜਾਬੀ

ਪੰਜਾਬ ‘ਚ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

Published

on

ਪੰਜਾਬ ਸਰਕਾਰ ਵਲੋਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 28 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਉਕਤ ਹੁਕਮ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਬੈਂਚ ਨੇ ਦਿੱਤੇ ਹਨ।

ਪਟੀਸ਼ਨਰਾਂ ਨੇ ਗ੍ਰਾਮ ਪੰਚਾਇਤਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਅਤੇ ਸਰਪੰਚਾਂ ਵਲੋਂ ਦਾਖ਼ਲ ਹੋਈ ਪਟੀਸ਼ਨ ‘ਚ ਦਲੀਲ ਦਿੱਤੀ ਕਿ ਪੰਜਾਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਅਤੇ ਨਾਜਾਇਜ਼ ਰੂਪ ਤੋਂ ਭੰਗ ਕਰ ਦਿੱਤਾ ਗਿਆ, ਜੋ ਕਿ ਕਾਨੂੰਨ ਦੇ ਦਾਇਰੇ ਤੋਂ ਬਾਹਰ ਹੈ। ਪਟੀਸ਼ਨਰਾਂ ਨੇ ਜਨਵਰੀ 2019 ‘ਚ ਹੀ ਸਰਪੰਚ ਚੁਣੇ ਜਾਣ `ਤੇ ਕਾਰਜਭਾਰ ਸੰਭਾਲਿਆ ਸੀ। ਅਜਿਹੇ ‘ਚ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ ਪਰ ਸੂਬਾ ਸਰਕਾਰ ਵਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਪਟੀਸ਼ਨਰਾਂ ਨੇ ਕਿਹਾ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਅਤੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ-ਸਹਿ-ਵਿਸ਼ੇਸ਼ ਸਕੱਤਰ ਨੂੰ ਗ੍ਰਾਮ ਪੰਚਾਇਤ ਦੇ ਸਾਰੇ ਕੰਮਾਂ ਨੂੰ ਕਰਨ ਅਤੇ ਸ਼ਕਤੀਆਂ ਦਾ ਪ੍ਰਯੋਗ ਕਰਨ ਲਈ ਪ੍ਰਸ਼ਾਸਕ ਨਿਯੁਕਤ ਕਰਨ ਲਈ ਅਧਿਕ੍ਰਿਤ ਕੀਤਾ ਗਿਆ ਹੈ। ਪਟੀਸ਼ਨਰਾਂ ਅਨੁਸਾਰ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕਰਨ ਦੀ ਸ਼ਕਤੀ ਅਤੇ ਪੰਚਾਇਤਾਂ ਨੂੰ ਭੰਗ ਕਰਨ ਦਾ ਮਤਲਬ ਇਹ ਨਹੀਂ ਹੋ ਸਕਦਾ ਕਿ ਸੰਵਿਧਾਨ ਵਲੋਂ ਨਿਰਧਾਰਤ ਕਾਰਜਕਾਲ ਨੂੰ ਸਬੰਧਿਤ ਅਧਿਕਾਰੀਆਂ ਦੀ ਮਰਜ਼ੀ ਨਾਲ ਵਧਾਇਆ ਜਾਂ ਘਟਾਇਆ ਨਹੀਂ ਜਾ ਸਕਦਾ।

Facebook Comments

Trending

Copyright © 2020 Ludhiana Live Media - All Rights Reserved.