Connect with us

ਲੁਧਿਆਣਾ ਨਿਊਜ਼

ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ

Published

on

ਲੁਧਿਆਣਾ, 14 ਮਾਰਚ  – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿੱਚ ਇੱਕ ਕਾਰਕਸ ਪਲਾਂਟ ਨੂੰ ਚਲਾਉਣ ਦਾ ਵਿਰੋਧ ਕਰਨ ਵਾਲੇ 16 ਪਿੰਡਾਂ ਦੇ ਵਸਨੀਕਾਂ ਨਾਲ ਜਨਤਕ ਮੀਟਿੰਗ ਕੀਤੀ।

ਪਿੰਡ ਰਸੂਲਪੁਰ ਵਿਖੇ ਕਾਰਕਸ ਪਲਾਂਟ ਸਬੰਧੀ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਐਸ.ਡੀ.ਐਮ. ਪੱਛਮੀ ਦੀਪਕ ਭਾਟੀਆ ਅਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਵੀ ਮੌਜੂਦ ਸਨ।

ਇਸ ਮਸਲੇ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣ ਲਈ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਪੀ.ਪੀ.ਸੀ.ਬੀ. ਦੀ ਟੀਮ ਅਤੇ ਭਾਈਵਾਲਾਂ ਦੀ ਪਿੰਡ ਵਾਸੀਆਂ ਨਾਲ ਮੀਟਿੰਗ ਸੱਦੀ ਸੀ। ਟੀਮ ਨੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਵੱਲੋਂ ਚੁੱਕੇ ਗਏ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਡਿਪਟੀ ਕਮਿਸ਼ਨਰ ਨੇ ਪੀ.ਪੀ.ਸੀ.ਬੀ. ਅਤੇ ਕਾਰਪੋਰੇਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੇਸ਼ ਕੀਤੇ ਗਏ ਸਬੂਤਾਂ ਦੀ ਜਾਂਚ ਤੋਂ ਬਾਅਦ ਫਲੈਗ ਕੀਤੇ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ।

Facebook Comments

Trending