Connect with us

ਪੰਜਾਬੀ

 ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲਿਆ

Published

on

The design of Rail Over Bridge (ROB) on Pakhowal Road has changed

ਲੁਧਿਆਣਾ, 05 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਉੱਦਮ ਸਦਕਾ, ਸਰਕਾਰ ਨਾਲ ਤਾਲਮੇਲ ਕਰਦਿਆਂ ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲ ਦਿੱਤਾ ਗਿਆ ਹੈ।

ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੇ ਇਹ ਚਿਰੋਕਣੀ ਮੰਗ ਸੀ, ਜਿਸਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਾਸ ਹੋਏ ਪੁੱਲ ਦੇ ਡਿਜਾਇਨ ਕਰਕੇ ਵਸਨੀਕਾਂ ਦੁਵਿਧਾ ਵਿੱਚ ਅਤੇ ਉਹ ਮਾਯੂਸ ਕਿ ਉਨ੍ਹਾ ਦੀ ਕਿਤੇ ਵੀ ਸੁਣਵਾਈ ਨਹੀਂ ਸੀ ਹੋ ਰਹੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਫਿਲਹਾਲ ਹੀਰੋ ਬੇਕਰੀ ਚੌਂਕ ਤੋਂ ਐਚ.ਡੀ.ਐਫ.ਸੀ ਤੱਕ ਦਾ ਰੋਡ ਕੁਝ ਦਿਨਾਂ ਲਈ ਬੰਦ ਕੀਤਾ ਗਿਆ ਹੈ ਜੋਕਿ ਰਾਹੀਗੀਰਾਂ ਦੀ ਸਹੂਲਤ ਲਈ ਜਲਦ ਖੋਲ ਦਿੱਤਾ ਜਾਵੇਗਾ।

ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ੍ਰੀ ਗੋਗੀ ਵੱਲੋਂ ਅੱਜ ਨਿਰਮਾਣ ਕਾਰਜ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਜਿਕਰਯੋਗ ਹੈ ਕਿ ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਦੋ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ। ਇਹ ਦੋਵੇਂ ਸਾਂਝੇ ਪ੍ਰਾਜੈਕਟ ਸ਼ਹਿਰ ਵਾਸੀਆਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਨਿਜ਼ਾਤ ਦਿਵਾਉਣਗੇ।

ਬਾਅਦ ਵਿੱਚ, ਸ੍ਰੀ ਗੋਗੀ ਵੱਲੋਂ ਸ੍ਰੀ ਕ੍ਰਿਸ਼ਨਾ ਮੰਦਿਰ ਦੇ ਪਿੱਛੇ ਵਾਲੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 25 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਲੋਕਾਂ ਲਈ ਆਵਾਜਾਈ ਸੁਖਾਵੀਂ ਹੋ ਸਕੇ ਅਤੇ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।

Facebook Comments

Trending