ਖੇਡਾਂ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅੰਡਰ-14 ਮੁਕਾਬਲੇ ਸੰਪੰਨ
Published
3 years agoon

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਅੰਡਰ-14 ਮੁਕਾਬਿਲਆਂ ਦੀ ਅੱਜ ਸਮਾਪਤੀ ਹੋ ਗਈ ਹੈ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਅੰਡਰ-14 ਮੁਕਾਬਲਿਆਂ ਦੀਆਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਖਿਡਾਰੀਆਂ ਨੂੰ ਰਾਜ ਪੱਧਰੀ ਖੇਡਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਨਾਂ ਖੇਡਾਂ ਵਿੱਚ ਕਬੱਡੀ, ਵਾਲੀਬਾਲ, ਬਾਸਕਿਟਬਾਲ, ਐਥਲੈਟਿਕਸ, ਫੁੱਟਬਾਲ, ਬੈਡਮਿੰਟਨ, ਹਾਕੀ, ਸਾਫਟਬਾਲ, ਕੁਸ਼ਤੀ, ਹੈਂਡਬਾਲ, ਬਾਕਸਿੰਗ, ਜੂਡੋ ਅਤੇ ਟੇਬਲ ਟੈਨਿਸ ਸ਼ਾਮਿਲ ਹਨ। ਮੁਕਾਬਲਿਆਂ ‘ਚ ਪਹਿਲੇ ਨੰਬਰ ‘ਤੇ ਆਉਣ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਦਾ ਵੇਰਵਾ ਸਾਂਝਾ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਹੈਂਡਬਾਲ ਵਿੱਚ ਪੀ.ਏ.ਯੂ. ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਜੂਡੋ 30 ਕਿਲੋ ਗ੍ਰਾਮ ਭਾਰ ਵਰਗ ‘ਚ ਅਰਸ਼ਦੀਪ, ਜਸਨੂਰ, 40 ਕਿਲੋ ‘ਚ ਸ਼ੋਰੀਆ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 28 ਕਿਲੋ ਗ੍ਰਾਮ ਭਾਰ ਵਰਗ (ਲੜਕੀਆਂ) ‘ਚ ਮਾਨਸੀ, 32 ਕਿਲੋ ‘ਚ ਨਮਰਤਾ, 36 ਕਿਲੋ ‘ਚ ਮੀਨੂੰ ਨੇ ਬਾਜੀ ਮਾਰੀ।
ਖੋ-ਖੋ (ਲੜਕੇ) ‘ਚ ਸ.ਹ.ਸ. ਚੌਂਕੀਮਾਨ ਅਤੇ ਲੜਕੀਆਂ ‘ਚ ਗੁਰੂ ਨਾਨਕ ਸਕੂਲ ਬੱਸੀਆਂ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ। ਬਾਸਕਟਬਾਲ (ਲੜਕੇ) ‘ਚ ਡੀ.ਜੀ.ਐਸ.ਜੀ. ਕਲੱਬ ਦੀ ਟੀਮ ਜੇਤੂ ਰਹੀ ਜਦਕਿ ਲੜਕੀਆਂ ‘ਚ ਗੁਰੂ ਨਾਨਕ ਕਲੱਬ ਦੀ ਟੀਮ ਅੱਵਲ ਰਹੀ ਹੈ। ਟੇਬਲ ਟੈਨਿਸ (ਲੜਕੇ) ‘ਚ ਰਾਘਵ, ਲੜਕੀਆਂ ‘ਚ ਯਸ਼ਵੀ ਸ਼ਰਮਾ ਜੇਤੂ ਰਹੀ।
ਵਾਲੀਬਾਲ (ਲੜਕੇ) ‘ਚ ਸ.ਸ.ਸ.ਸ. ਲਲਤੋਂ ਦੀ ਟੀਮ ਅਤੇ ਲੜਕੀਆਂ ‘ਚ ਸ.ਹ.ਸ. ਬੁਲੇਪੁਰ ਦੀ ਟੀਮ ਨੇ ਪਹਿਲ ਸਥਾਨ ਹਾਸਲ ਕੀਤਾ। ਫੁੱਟਬਾਲ (ਲੜਕੇ) ਦੇ ਮੁਕਾਬਲਿਆਂ ‘ਚ ਅਲੂਣਾ ਤੋਲਾ ਅਤੇ ਲੜਕੀਆਂ ‘ਚ ਗੁੱਜਰਵਾਲ ਫੁੱਟਬਾਲ ਅਕੈਡਮੀ ਦੀ ਟੀਮ ਨੇ ਬਾਜੀ ਮਾਰੀ। ਇਸ ਤੋਂ ਇਲਾਵਾ ਕਬੱਡੀ (ਨੈਸ਼ਨਲ ਸਟਾਈਲ) ‘ਚ ਸ.ਹ.ਸਕੂਲ ਜੱਸੋਵਾਲ ਦੀ ਟੀਮ ਜੇਤੂ ਰਹੀ।
You may like
-
ਪੰਜਾਬ ਸਰਕਾਰ ਖੇਡਾਂ ਦੀ ਪੁਰਾਤਨ ਸ਼ਾਨ ਬਹਾਲ ਕਰੇਗੀ- ਗੁਰਮੀਤ ਸਿੰਘ ਮੀਤ ਹੇਅਰ
-
ਖੇਡਾਂ ਵਤਨ ਪੰਜਾਬ ਦੀਆਂ 2022 : ਰਾਜ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਸ਼ਾਨਦਾਰ ਸਮਾਪਨ
-
ਰਾਜ ਪੱਧਰੀ ਖੇਡ ਮੁਕਾਬਲਿਆਂ ‘ਚ 21-40 ਵਰਗ ‘ਚ 734 ਲੜਕੇ ਤੇ 382 ਲੜਕੀਆਂ ਨੇ ਕੀਤੀ ਸ਼ਮੂਲੀਅਤ
-
‘ਖੇਡਾਂ ਵਤਨ ਪੰਜਾਬ ਦੀਆਂ-2022’ : ਰਾਜ ਪੱਧਰੀ ਅੰਡਰ-21 ਵਰਗ ਦੇ ਹੋਏ ਸ਼ਾਨਦਾਰ ਮੁਕਾਬਲੇ
-
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ‘ਚ ਨੌਜਵਾਨਾਂ ਵੱਲੋਂ ਭਾਰੀ ਉਤਸ਼ਾਹ
-
ਸੈਕਰਡ ਸੋਲ ਕਾਨਵੈਂਟ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ