Connect with us

ਪੰਜਾਬ ਨਿਊਜ਼

ਕਿਸਾਨਾਂ ਨੇ ਇਸ ਭਾਜਪਾ ਆਗੂ ਨੂੰ ਘੇਰਿਆ, ਕੀਤਾ ਜ਼ੋਰਦਾਰ ਪ੍ਰਦਰਸ਼ਨ

Published

on

ਤਰਨਤਾਰਨ : ਅੱਜ ਸਥਾਨਕ ਕਸਬਾ ਸੁਰ ਸਿੰਘ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਵੱਲੋਂ ਸੁਰ ਸਿੰਘ ਤੋਂ ਭਿੱਖੀਵਿੰਡ ਤੱਕ ਰੋਡ ਸ਼ੋਅ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਵੱਡੀ ਗਿਣਤੀ ਵਿੱਚ ਪੁੱਜੇ ਅਤੇ ਭਾਜਪਾ ਉਮੀਦਵਾਰ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਡਟਵਾਂ ਵਿਰੋਧ ਕਰੇਗੀ ਕਿਉਂਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਮਾਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ।

ਕਿਸਾਨ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਬਾਰਡਰਾਂ ‘ਤੇ ਧਰਨੇ ‘ਤੇ ਬੈਠੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਭਾਜਪਾ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਵਿੱਚ ਅਵਤਾਰ ਸਿੰਘ, ਪਾਲ ਸਿੰਘ, ਜਗਜੀਤ ਸਿੰਘ, ਗੁਰਬੇਜ ਸਿੰਘ, ਕੁਲਵੰਤ ਸਿੰਘ ਕਾਲਾ ਆਦਿ ਹਾਜ਼ਰ ਸਨ।

Facebook Comments

Trending