ਖੇਡਾਂ

ਮਾਸਟਰ ਤਾਰਾ ਸਿੰਘ ਕਾਲਜ ਦੀਆ ਵਿਦਿਆਰਥਣਾਂ ਨੇ ‘ਜੂਡੋ’ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਵੱਲੋਂ ਗੁਰੁ ਨਾਨਕ ਸਟੇਡੀਅਮ ਵਿੱਚ ਕਾਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡਾਂ ਦੋਰਾਨ ‘ਜੂਡੋ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ।ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਕਵਲਜੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਕਰਦਿਆਂ ਪੰਜ ਤਗਮੇ ਹਾਸਲ ਕੀਤੇ। ਸਰਿਤਾ ਨੇ ਚਾਂਦੀ ,ਜੋਤੀ,ਲੀਜ਼ਾ,ਅੰਜਨਾ ਅਤੇ ਨਰਿੰਦਰ ਨੇ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ।

ਕਾਲਜ ਪਿੰ੍ਰਸੀਪਲ ਡਾ. ਕਿਰਨਦੀਪ ਕੌਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸੱਕਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਨਵੇਂ ਮੁਕਾਮ ਸਿਰਜਦੇ ਰਹਿਣ ਲਈ ਪ੍ਰੇਰਿਆ।

Facebook Comments

Trending

Copyright © 2020 Ludhiana Live Media - All Rights Reserved.