Connect with us

ਪੰਜਾਬੀ

ਵਿਦਿਆਰਥਣਾਂ ਨੇ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The female students performed brilliantly in the geography quiz competition

ਲੁਧਿਆਣਾ : ਐਸੋਸੀਏਸ਼ਨ ਆਫ ਪੰਜਾਬ ਜਾਗਰਫਜ਼ ਦੇ ਸਹਿਯੋਗ ਨਾਲ ਕੇ. ਐਸ .ਐਸ- ਆਈ. ਐਸ .ਪੀ .ਈ.ਆਰ ਪੰਚਕੂਲਾ ਵੱਲੋਂ ਆਯੋਜਿਤ ਕੀਤੇ ਅੰਤਰ ਰਾਜ ਪੱਧਰੀ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ‘ਚ ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ । ਜਿਸ ਵਿਚ ਵਿਦਿਆਰਥਣਾਂ ਨੂੰ ਓਵਰਆਲ ਟਰਾਫੀ, ਨਕਦ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਇਕਬਾਲ ਕੌਰ ਅਤੇ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਭੂਗੋਲ ਵਿਭਾਗ ਦੇ ਮੁਖੀ ਮਿਸ ਕੁਲਵਿੰਦਰ ਕੌਰ ਅਤੇ ਸਟਾਫ ਮੈਂਬਰ ਸੁਖਜਿੰਦਰ ਕੌਰ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਅਜਿਹੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਸ਼ੁਭ ਇੱਛਾਵਾਂ ਅਤੇ ਹੱਲਾਸ਼ੇਰੀ ਦਿੱਤੀ।

Facebook Comments

Trending