Connect with us

ਪੰਜਾਬੀ

ਐੱਮਐੱਸਸੀ-ਆਈਟੀ ਦੀ ਪ੍ਰੀਖਿਆ ਚ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ

Published

on

The female students performed well in the MSc-IT examination

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐੱਮਐੱਸਸੀ-ਆਈਟੀ ਤੀਜੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਸਪ੍ਰੀਤ ਕੌਰ ਨੇ 88.6 ਪ੍ਰਤੀਸ਼ਤ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਪਹਿਲਾ ਸਥਾਨ ਵੀ ਪ੍ਰਾਪਤ ਕੀਤਾ ;

ਮਨੀਸ਼ਾ ਨੇ 88.1 ਪ੍ਰਤੀਸ਼ਤ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਸ਼ਾਲੂ ਨੇ 85.2 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਨੰਦ ਕੁਮਾਰ ਜੈਨ ਪ੍ਰਧਾਨ ਤੇ ਕਾਲਜ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਅਤੇ ਸਫਲਤਾ ਲਈ ਵਧਾਈ ਦਿੱਤੀ।

Facebook Comments

Trending