Connect with us

ਪੰਜਾਬੀ

ਵਿਦਿਆਰਥਣਾਂ ਨੇ ਪੀਜੀਡੀਸੀਏ ਦੀ ਪ੍ਰੀਖਿਆ ਵਿੱਚ ਕੀਤਾ ਵਧੀਆ ਪ੍ਰਦਰਸ਼ਨ

Published

on

The female students performed well in the PGDCA examination

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੀਜੀਡੀਸੀਏ-ਦੂਜੇ ਸਮੈਸਟਰ ਦੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਮੁਸਕਾਨ ਜੈਸਵਾਲ ਨੇ 89٪ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਪਲਕਪ੍ਰੀਤ ਕੌਰ ਨੇ 86.3٪ ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਅਤੇ ਕੋਮਲ ਨੇ 83.7٪ ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਸੀਨੀਅਰ ਮੀਤ ਪ੍ਰਧਾਨ ਵਿਪਨ ਕੁਮਾਰ ਜੈਨ, ਮੀਤ ਪ੍ਰਧਾਨ ਬੰਕਾ ਬਿਹਾਰੀ ਲਾਲ ਜੈਨ, ਮੀਤ ਪ੍ਰਧਾਨ ਸ਼ਾਂਤੀ ਸਰੂਪ ਜੈਨ, ਸਕੱਤਰ ਰਾਜੀਵ ਜੈਨ, ਸੰਯੁਕਤ ਸਕੱਤਰ ਰਾਕੇਸ਼ ਕੁਮਾਰ ਜੈਨ, ਮੈਨੇਜਰ ਰਾਜ ਕੁਮਾਰ ਗੁਪਤਾ, ਕਾਲਜ ਦੇ ਪ੍ਰਿੰਸੀਪਲ ਸਰਿਤਾ ਬਹਿਲ ਨੇ ਵਿਦਿਆਰਥਣਾਂ ਨੂੰ ਸ਼ੁਭ ਕਾਮਨਾਵਾਂ ਦਿਤੀਆ।

Facebook Comments

Trending