ਪੰਜਾਬੀ

ਜੋਸ਼ ਅਤੇ ਉਤਸ਼ਾਹ ਦੇ ਨਾਲ਼ ਮਨਾਇਆ ਗਿਆ ਵਿਸਾਖੀ ਦੇ ਤਿਉਹਾਰ

Published

on

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਬੜੇ ਜੋਸ਼ ਅਤੇ ਉਤਸ਼ਾਹ ਦੇ ਨਾਲ਼ ਮਨਾਇਆ ਗਿਆ। ਇਸ ਦੌਰਾਨ ਪੂਰੇ ਸਕੂਲ ਨੂੰ ਵਿਸਾਖੀ ਦੇ ਸੁਨਹਿਰੀ ਰੰਗਾਂ ਵਿੱਚ ਰੰਗਿਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਦੇ ਵਿੱਚ ਸਾਰੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਬੱਚਿਆਂ ਨੇ ਰਸ ਭਿੰਨੇ ਸ਼ਬਦ ਕੀਰਤਨ ਦੇ ਨਾਲ਼ ਸਭ ਨੂੰ ਨਿਹਾਲ ਕੀਤਾ। ਇਸ ਦੇ ਨਾਲ਼ ਹੀ ਕਿੰਡਰਗਾਰਟਨ ਦੇ ਸਾਰੇ ਬੱਚੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਨਜ਼ਰ ਆਏ।

ਇਸ ਦੌਰਾਨ ਬੱਚਿਆਂ ਵਿਚ ‘ਸਿੰਘ ਇਜ਼ ਕਿੰਗ’ ਅਤੇ ‘ਕੌਰ ਦੀ ਟੌਰ੍ਹ’ ਮੁਕਾਬਲਾ ਵੇਖਣਯੋਗ ਸੀ। ਇਸ ਦੌਰਾਨ 6ਵੀਂ ਤੋਂ 10ਵੀਂ ਤੱਕ ਦੀਆਂ ਮੁਟਿਆਰਾਂ ਨੇ ਪੰਜਾਬੀ ਲੋਕ ਗੀਤ ‘ਤੇਰੀ ਕਣਕ ਦੀ ਰਾਖੀ ਮੁੰਡਿਆ ਹੁਣ ਮੈਂ ਨਹੀਂਓ ਬਹਿੰਦੀ’ ਉੱਤੇ ਖ਼ੂਬਸੂਰਤ ਲੋਕ ਨਾਚ ਪੇਸ਼ ਕਰਕੇ ਸਭ ਨੂੰ ਕੀਲ ਕੇ ਰੱਖ ਦਿੱਤਾ।

ਸਕੂਲ ਦੇ ਚੇਅਰਪਰਸਨ ਮੈਡਮ ਅਵਿਨਾਸ਼ ਕੌਰ ਵਾਲੀਆ ਨੇ ਇਸ ਮੌਕੇ ਸਾਰਿਆਂ ਨੂੰ ‘ਖ਼ਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ‘ਵਿਸਾਖੀ’ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਨਾਲ਼ ਹੀ ਸਾਰਿਆਂ ਨੂੰ ਸੰਬੋਧਤ ਕਰਦੇ ਕਿਹਾ ਕਿ ਵਿਸਾਖੀ ਚਾਵਾਂ, ਉਮੰਗਾਂ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ ਸੋ ਸਾਨੂੰ ਸਾਰੇ ਤਿਉਹਾਰਾਂ ਨੂੰ ਪੂਰੀ ਸ਼ਿੱਦਤ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

Facebook Comments

Trending

Copyright © 2020 Ludhiana Live Media - All Rights Reserved.