ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ‘ਤੀਆਂ ‘ਦਾ ਤਿਉਹਾਰ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਸਾਵਣ ਮਹੀਨੇ ਨੂੰ ਮਹੱਤਵ ਦਿੰਦੇ ਹੋਏ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਕਿੰਡਰਗਾਰਡਨ ਦੇ ਵਿਦਿਆਰਥੀ ਰੰਗ ਬਿਰੰਗੇ ਰੰਗੇ ਪੁਸ਼ਾਕਾਂ ਵਿੱਚ ਸਜੇ ਹੋਏ ਬਹੁਤ ਸੁੰਦਰ ਲੱਗ ਰਹੇ ਹਨ। ਛੇਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ,ਭੰਗੜਾ ਅਤੇ ਲੋਕ ਗੀਤ ਪੇਸ਼ ਕੀਤੇ।

ਜਿਸ ਨੂੰ ਦੇਖ ਕੇ ਅਤੇ ਲੋਕ ਗੀਤ ਸੁਣ ਕੇ ਬਹੁਤ ਆਨੰਦਮਈ ਮਾਹੌਲ ਪੈਦਾ ਹੋ ਗਿਆ। ਵਿਦਿਆਰਥੀ ਸਾਵਣ ਮਹੀਨੇ ਦੇ ਮੁੱਖ ਪਕਵਾਨ ਖੀਰ ਅਤੇ ਪੁਰੇ ਬਣਵਾ ਕੇ ਲਿਆਏ। ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਰਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸਾਵਨ ਮਹੀਨੇ ਅਤੇ ਤੀਆਂ ਦੇ ਤਿਉਹਾਰ ਦਾ ਮਹੱਤਵ ਦੱਸਿਆ। ਭਾਰਤ ਵਿੱਚ ਸਾਰੇ ਤਿਉਹਾਰ ਬੜੀ ਧੂਮ ਧਾਮ ਅਤੇ ਖੁਸ਼ੀ ਨਾਲ ਮਨਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਤੀਆਂ ਭਾਰਤ ਦਾ ਮੁੱਖ ਤਿਉਹਾਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਚੈਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਦੇ ਦੁਆਰਾ ਤੀਆਂ ਦੇ ਸਕੂਲ ਵਿੱਚ ਮਨਾੲਏ ਗਏ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ਗਈ।

Facebook Comments

Trending

Copyright © 2020 Ludhiana Live Media - All Rights Reserved.