Connect with us

ਪੰਜਾਬੀ

‘ਪਹਿਲੀ ਸਰਕਾਰ-ਕਿਸਾਨ ਮਿਲਣੀ PAU ਵਿਖੇ 12 ਫ਼ਰਵਰੀ ਨੂੰ ਹੋਵੇਗੀ: ਧਾਲੀਵਾਲ

Published

on

The first government-farmer meeting will be held at Agriculture University Ludhiana on February 12: Dhaliwal

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ।

ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਵਿਲੱਖਣ ਆਯੋਜਨ ਦੌਰਾਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਿੱਧਾ ਵਿਚਾਰ-ਵਟਾਂਦਰਾ ਕਰਦੇ ਹੋਏ ਕਿਸਾਨਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਨੂੰ ਕਿਸਾਨ ਸਹਾਈ ਬਣਾਉਣ ਲਈ ਹੀਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੂਰੇ ਪੰਜਾਬ ਤੋਂ ਅਗਾਂਹਵਧੂ ਕਿਸਾਨ ਸਿੱਧੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦੇਣਗੇ ਅਤੇ ਪ੍ਰਸਾਸ਼ਨ, ਵਿਭਾਗਾਂ, ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨਾਂ ਵਿੱਚ ਖੁੱਲੀ ਗੱਲਬਾਤ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ।

Facebook Comments

Trending