Connect with us

ਪੰਜਾਬੀ

ਲੁਧਿਆਣਾ ਪੱਛਮੀ ‘ਚ ਬਣੇਗਾ ਪਹਿਲਾ ਮਲਟੀਸਪੈਸ਼ਲਿਸਟ ਸਰਕਾਰੀ ਹਸਪਤਾਲ – ਮਹੇਸ਼ਇੰਦਰ ਗਰੇਵਾਲ

Published

on

ਲੁਧਿਆਣਾ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੋਕਾਂ ਨੂੰ ਬਿਹਤਰ ਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਗੱਠਜੋੜ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਹਲਕੇ ‘ਚ ਇਕ ਬਹੁ-ਸਪੈਸ਼ਲਿਟੀ ਹਸਪਤਾਲ ਦਾ ਨਿਰਮਾਣ ਕੀਤਾ ਜਾਵੇਗਾ।

ਜਵਾਹਰ ਨਗਰ ਇਲਾਕੇ ਵਿਚ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਲੁਧਿਆਣਾ ਪੱਛਮੀ ‘ਚ ਇਹ ਪਹਿਲਾਂ ਬਹੁ-ਸਹੂਲਤ ਵਾਲਾ ਸਰਕਾਰੀ ਹਸਪਤਾਲ ਹੋਵੇਗਾ। ਸ. ਗਰੇਵਾਲ ਨੇ ਦੱਸਿਆ ਕਿ ਜਵੱਦੀ ਵਿਖੇ ਸਰਕਾਰੀ ਹਸਪਤਾਲ ਇਸ ਵੇਲੇ ਮਹਿਜ਼ ਇਮਾਰਤ ਬਣ ਕੇ ਰਹਿ ਗਿਆ ਹੈ। ਇੱਥੇ ਨਾ ਤਾਂ ਲੋੜੀਂਦਾ ਸਟਾਫ਼ ਹੈ ਅਤੇ ਨਾ ਹੀ ਆਧੁਨਿਕ ਮਸ਼ੀਨਰੀ।

ਉਨ੍ਹਾਂ ਕਿਹਾ ਕਿ ਸਾਨੂੰ ਸਥਾਨਕ ਲੋਕਾਂ ਦੀਆਂ ਕਾਫੀ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਉਨ੍ਹਾਂ ਨੂੰ ਇੱਥੇ ਸਹੀ ਸਹੂਲਤਾਂ ਨਹੀਂ ਮਿਲ ਰਹੀਆਂ। ਅਜਿਹੀ ਸਥਿਤੀ ਵਿਚ ਅਸੀਂ ਇਸ ਇਮਾਰਤ ਨੂੰ ਪੂਰੀ ਤਰ੍ਹਾਂ ਨਾਲ ਲੈਸ ਬਹੁ-ਸਹੂਲਤਾਂ ਵਾਲੇ ਸਰਕਾਰੀ ਹਸਪਤਾਲ ਵਿਚ ਤਬਦੀਲ ਕਰ ਦੇਵਾਂਗੇ, ਜਿੱਥੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲਣਗੀਆਂ।

ਹਲਕੇ ਦੇ ਵੱਖ-ਵੱਖ ਵਾਰਡਾਂ ਦੇ ਦੌਰੇ ਦੌਰਾਨ ਗਰੇਵਾਲ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਅਤੇ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਖਫਾ ਸਨ। ਲੋਕ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਜਲਦੀ ਤੋਂ ਜਲਦੀ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਗਰੇਵਾਲ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Facebook Comments

Trending