Connect with us

ਪੰਜਾਬ ਨਿਊਜ਼

6ਵੀਂ ਵਿਧਾਨ ਸਭਾ ’ਚ ਰਾਜਪਾਲ ਦਾ ਪਹਿਲਾ ਭਾਸ਼ਣ, ਕਿਹਾ ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ

Published

on

The first speech of the Governor in the 6th Vidhan Sabha, said that the Punjab Government will fulfill every promise

ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ। ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਹਰ ਵਾਅਦਾ ਨਿਭਾਇਆ ਜਾਵੇਗਾ।

ਪੰਜਾਬ ਸਰਕਾਰ ਬੇਅਦਬੀ ਦੇ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ਵਿਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ। ਰਾਜਪਾਲ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।

Facebook Comments

Trending