ਮੋਗਾ: ਬਾਘਾਪੁਰਾਣਾ ਦੇ ਪਿੰਡ ਗਿੱਲ ਵਿੱਚ ਜਬਰਦਸਤ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮੱਲ੍ਹਾ ਨੇ ਸਾਥੀਆਂ ਸਮੇਤ ਧਰਨਾ ਦਿੱਤਾ। ਦੱਸ ਦੇਈਏ ਕਿ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮੱਲ੍ਹਾ ਬਾਘਾਪੁਰਾਣਾ ਤੋਂ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੇ ਹਨ।
ਵਰਨਣਯੋਗ ਹੈ ਕਿ ਪਿੰਡ ਦੀ ਸੁਸਾਇਟੀ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਨੇ ਸੁਸਾਇਟੀ ਦੀ ਕਮੇਟੀ ’ਤੇ ਕਬਜ਼ਾ ਕਰ ਲਿਆ ਸੀ, ਜਿਸ ਕਾਰਨ ਹੰਗਾਮਾ ਹੋ ਗਿਆ ਸੀ। ਹੰਗਾਮਾ ਇੰਨਾ ਵੱਧ ਗਿਆ ਕਿ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।