Connect with us

ਪੰਜਾਬ ਨਿਊਜ਼

ਜਨਰਲ ਆਬਜ਼ਰਵਰ ਨੇ ਜਗਰਾਓਂ ‘ਚ ਸਵੇਂਦਨਸ਼ੀਲ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

Published

on

-ਲੋਕਾਂ ਨੂੰ ਬਿਨਾਂ ਕਿਸੇ ਡਰ ਅਤੇ ਪ੍ਰਭਾਵ ਦੇ ਵੋਟ ਪਾਉਣ ਦੀ ਵੀ ਕੀਤੀ ਅਪੀਲ

ਲੁਧਿਆਣਾ, 16 ਮਈ: ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ ਨੇ ਲੁਧਿਆਣਾ ਸੰਸਦੀ ਹਲਕੇ ਦੇ ਜਗਰਾਓਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ।

ਜਗਰਾਉਂ ਦੇ ਸੰਵੇਦਨਸ਼ੀਲ ਇਲਾਕਾ ਮੁਹੱਲਾ ਗਾਂਧੀ ਨਗਰ ਦਾ ਦੌਰਾ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਲੋਕਾਂ ਨੂੰ 1 ਜੂਨ ਨੂੰ ਬਿਨਾਂ ਕਿਸੇ ਡਰ ਅਤੇ ਪ੍ਰਭਾਵ ਦੇ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਗੱਲਬਾਤ ਦੌਰਾਨ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਹ ਕਿਸੇ ਦੇ ਦਬਾਅ ਵਿੱਚ ਨਹੀਂ ਆਉਣਗੇ ਅਤੇ ਉਹ 1 ਜੂਨ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਮਿੱਤਲ ਨੇ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਭਾਗ ਲੈ ਸਕਣ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਦੇ ਹਰੇਕ ਪੋਲਿੰਗ ਬੂਥ ‘ਤੇ ਸੁਤੰਤਰ ਅਤੇ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਆਮ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਜਗਰਾਓਂ ਵਿੱਚ ਸਟਰਾਂਗ ਰੂਮਾਂ ਦੀ ਵੀ ਚੈਕਿੰਗ ਕੀਤੀ ਅਤੇ ਸੁਰੱਖਿਆ, ਆਵਾਜਾਈ ਆਦਿ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਜਗਰਾਉਂ ਦੇ ਏ.ਆਰ.ਓ ਗੁਰਬੀਰ ਸਿੰਘ ਕੋਹਲੀ, ਡੀ.ਐਸ.ਪੀ. ਜਸਜੋਤ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਤੇ ਹੋਰ ਵੀ ਹਾਜ਼ਰ ਸਨ।

Facebook Comments

Trending