Connect with us

ਪੰਜਾਬੀ

ਆਮ ਲੋਕਾਂ ਨੂੰ ਦਫ਼ਤਰ ‘ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ -ਆਰ.ਟੀ.ਏ. ਧਾਲੀਵਾਲ

Published

on

The general public will not be allowed to be embarrassed in the office - RTA Dhaliwal

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬੇਹਤਰ ਪ੍ਰਸ਼ਾਸ਼ਕੀ ਸੇਵਾਂਵਾਂ ਦੇਣ ਦੇ ਮੰਤਵ ਨਾਲ ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਸ. ਨਰਿੰਦਰ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

ਉਨ੍ਹਾਂ ਆਪਣੇ ਅਧੀਨ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਕਿ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਆਪਣਾ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾ ਸਖ਼ਤੀ ਨਾਲ ਕਿਹਾ ਕਿ ਜੇਕਰ ਆਮ ਜਨਤਾ ਨੂੰ ਖੱਜਲ-ਖੁਆਰ ਕਰਨ ਸਬੰਧੀ ਮਾਮਲਾ ਉਨ੍ਹਾ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਉਨ੍ਹਾਂ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਕੰਮ ਵਿੱਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕਰਦਿਆਂ ਵੱਖੋ-ਵੱਖਰੇ ਕੰਮ ਦੀ ਸੂਚੀ ਜਾਰੀ ਕਰਦਿਆਂ ਸਬੰਧਤ ਅਧਿਕਾਰੀ/ਕਰਮਚਾਰੀ ਦੇ ਮੋਬਾਇਲ ਨੰਬਰ ਵੀ ਜਾਰੀ ਕੀਤੇ ਤਾਂ ਜੋ ਆਮ ਜਨਤਾ ਆਪਣਾ ਕੰਮ ਸੁਚਾਰੂ ਢੰਗ ਨਾਲ ਕਰਵਾ ਸਕੇ।

ਆਰ.ਟੀ.ਏ. ਸ. ਨਰਿੰਦਰ ਸਿੰਘ ਧਾਲੀਵਾਲ ਨੇ ਦੁਹਰਾਇਆਂ ਕਿ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾ ਦੀਆਂ ਸੇਵਾਂਵਾਂ ਲਈ ਲੋਕਾਂ ਨੂੰ ਬਿਲਕੁੱਲ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ, ਜੇਕਰ ਫੇਰ ਵੀ ਕਿਸੇ ਨੂੰ ਕੋਈ ਪ੍ਰੇਸ਼ਾਨ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ, ਉਹ ਆਪਣੀ ਮੁਸ਼ਕਿਲ ਉਨ੍ਹਾਂ ਨੂੰ ਦੱਸ ਸਕਦੇ ਹਨ, ਜਿਸਦਾ ਉਨ੍ਹਾਂ ਤੁਰੰਤ ਨਿਬੇੜਾ ਕਰਨ ਦਾ ਵੀ ਭਰੋਸਾ ਦਿੱਤਾ।

Facebook Comments

Trending