ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਮਿਲਰ ਗੰਜ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਬੀਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਜਲੀ ਠਾਕੁਰ ਨੇ 83.46% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਸ਼ਿਖਾ ਧੀਮਾਨ ਨੇ 83.40% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਅਤੇ ਦੀਕਸ਼ਾ ਗੌਤਮ ਨੇ 83.03% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਪ੍ਰੋ. ਜਸਪੌਲ ਕੌਰ ਨੇ ਇਸ ਸਫਲਤਾ ਨੂੰ ਲੈ ਕੇ ਕਾਮਰਸ ਵਿਭਾਗ ਦੇ ਮੁਖੀ ਅਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੇ ਗਏ ਮਾਰਗ ਦਰਸ਼ਨ ਦੇ ਕਰਕੇ ਇੱਕ ਸ਼ਾਨਦਾਰ ਨਤੀਜਾ ਨਿਕਲਿਆ ਹੈ । ਇਸ ਸ਼ਾਨਦਾਰ ਨਤੀਜੇ ‘ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਵਿਭਾਗ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।