ਅਪਰਾਧ

ਮੁਟਿਆਰ ਨੂੰ ਕਰੇਨ ਨੇ ਮਾਰੀ ਟੱਕਰ, ਹਸਪਤਾਲ ਦਾਖਲ

Published

on

ਲੁਧਿਆਣਾ : ਕਰੇਨ ਦੀ ਚਪੇਟ ਵਿੱਚ ਆਉਣ ਕਾਰਨ 20 ਸਾਲ ਦੀ ਮੁਟਿਆਰ ਬੁਰੀ ਤਰ੍ਹਾਂ ਫੱਟੜ ਹੋ ਗਈ । ਉਸ ਦੀ ਸੱਜੀ ਲੱਤ ਟੁੱਟ ਗਈ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਗੰਭੀਰ ਸੱਟਾਂ ਲੱਗੀਆਂ । ਹਾਦਸੇ ਤੋਂ ਬਾਅਦ ਦੇ ਚਾਲਕ ਕਰੇਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ।

ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਢੰਡਾਰੀ ਦੀ ਰਹਿਣ ਵਾਲੀ ਪ੍ਰਭਾਵਰੀ ਨੇ ਦੱਸਿਆ ਕਿ ਉਹ ਬਾਜ਼ਾਰ ਚੋਂ ਖਰੀਦਦਾਰੀ ਕਰ ਕੇ ਘਰ ਵਾਪਸ ਪਰਤ ਰਹੀ ਸੀ । ਪ੍ਰਭਾਵਰੀ ਜਿਸ ਤਰ੍ਹਾਂ ਹੀ ਢੋਲੇਵਾਲ ਪੁਲ ਦੇ ਕੋਲ ਆਟੋ ਜੋ ਉੱਤਰੀ ਤਾਂ ਪਿੱਛੋਂ ਆ ਰਹੀ ਇਕ ਕਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ।ਹਾਦਸੇ ਤੋਂ ਬਾਅਦ ਦੇ ਚਾਲਕ ਕਰੇਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ।

ਫੱਟੜ ਹਾਲਤ ਵਿਚ ਪ੍ਰਭਾਵਰੀ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ।ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਐੱਫ ਆਈ ਆਰ ਦਰਜ ਕਰ ਲਈ ਹੈ । ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪਡ਼ਤਾਲ ਕੀਤੀ ਜਾ ਰਹੀ ਹੈ ।

Facebook Comments

Trending

Copyright © 2020 Ludhiana Live Media - All Rights Reserved.