Connect with us

ਅਪਰਾਧ

ਮਾਂ ਦੀ ਦਵਾਈ ਲੈਣ ਗਈ ਮੁਟਿਆਰ ਸ਼ੱਕੀ ਹਾਲਾਤਾਂ ‘ਚ ਲਾਪਤਾ

Published

on

The girl who went to take her mother's medicine went missing under suspicious circumstances

ਲੁਧਿਆਣਾ : ਬੀਮਾਰ ਮਾਂ ਦੀ ਦਵਾਈ ਲੈਣ ਗਈ 19 ਵਰ੍ਹਿਆਂ ਦੀ ਮੁਟਿਆਰ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ ।ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ 2 ਦੀ ਪੁਲਿਸ ਨੇ ਇਸਲਾਮਗੰਜ ਇੰਦਰਾ ਕਾਲੋਨੀ ਦੀ ਰਹਿਣ ਵਾਲੀ ਔਰਤ ਦੇ ਬਿਆਨ ਉੱਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਸ ਨੇ ਆਪਣੀ 19ਵਰ੍ਹਿਆਂ ਦੀ ਮੁਟਿਆਰ ਧੀ ਨੂੰ ਸ਼ਾਮ 4 ਵਜੇ ਦੇ ਕਰੀਬ ਮੈਡੀਕਲ ਸਟੋਰ ਤੋਂ ਦਵਾਈ ਲੈਣ ਲਈ ਭੇਜਿਆ। 2ਘੰਟੇ ਤਕ ਵੀ ਜਦ ਲੜਕੀ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਰਿਸ਼ਤੇਦਾਰਾਂ ਤੇ ਵਾਕਫ਼ ਵਿਅਕਤੀਆਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਜਾਣਕਾਰੀ ਨਾ ਮਿਲੀ।

Facebook Comments

Trending