Connect with us

ਪੰਜਾਬੀ

ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ

Published

on

The government has extended the deadline for linking PAN-Aadhaar till June 30

ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਕੇ ਅੰਤਿਮ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ PIB ਨੇ ਟਵੀਟ ਕੀਤਾ ਹੈ। PIB ਨੇ ਟਵੀਟ ਵਿਚ ਕਿਹਾ ਹੈ ਕਿ ਟੈਕਸਦਾਤਾਵਾਂ ਨੂੰ ਕੁਝ ਰਾਹਤ ਦਿੰਦੇ ਹੋਏ, ਆਧਾਰ ਨੂੰ ਪੈਨ ਨਾਲ ਜੋੜਨ ਦੀ ਆਖਰੀ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ।

ਹੁਣ ਇਸ ਜ਼ਰੂਰੀ ਕੰਮ ਨੂੰ ਪੂਰਾ ਕਰਨ ਲਈ 3 ਮਹੀਨੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਤਰੀਕ 31 ਮਾਰਚ 2023 ਸੀ। ਜੇਕਰ ਕਿਸੇ ਨੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਸੀ, ਤਾਂ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਹੈ। ਜੇਕਰ ਕੋਈ ਇਸ ਸਮਾਂ ਸੀਮਾ ਤੱਕ ਵੀ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕਰਦਾ, ਤਾਂ ਵਿਅਕਤੀ ਦਾ ਪੈਨ ਕਾਰਡ ਅਕਿਰਿਆਸ਼ੀਲ ਹੋ ਜਾਵੇਗਾ।

Facebook Comments

Trending