ਪੰਜਾਬੀ

ਸਿਹਤ ਵਿਭਾਗ ਵਲੋਂ ਕੋ/ਰੋਨਾ ਬਿਮਾਰੀ ਸਬੰਧੀ ਕੀਤਾ ਜਾ ਰਿਹਾ ਜਾਗਰੂਕ

Published

on

ਲੁਧਿਆਣਾ : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋ/ਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫਸਰ ਦਲਜੀਤ ਸਿੰਘ ਅਤੇ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੋਵਿਡ ਦੇ ਬਚਾਅ ਲਈ ਕੋਵਿਡ ਸਾਵਧਾਨੀਆਂ ਵਰਤਣ ਦੀ ਵਧੇਰੇ ਜਰੂਰਤ ਹੈ .

ਇਸ ਬਿਮਾਰੀ ਦੇ ਲੱਛਣਾਂ ਪ੍ਰਤੀ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ, ਗਲਾ ਖਰਾਬ ਹੋਵੇ, ਖਾਂਸੀ ਅਤੇ ਜੁਕਾਮ ਹੋਵੇ ਤਾਂ ਅਜਿਹੇ ਸ਼ੱਕੀ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।ਜੇਕਰ ਵਿਅਕਤੀ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀ ਨੂੰ ਪਰਿਵਾਰ ਤੋ ਵੱਖ ਘਰ ਵਿਚ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣਾ ਮੁਕੰਮਲ ਟੀਕਾਕਰਨ ਕਰਵਾਉਣਾ ਜਰੂਰੀ ਹੈ।

Facebook Comments

Trending

Copyright © 2020 Ludhiana Live Media - All Rights Reserved.