ਲੁਧਿਆਣਾ : ਅਰਬ ਸਾਗਰ ਤੋਂ ਉੱਠ ਰਿਹਾ ਬੇਹੱਦ ਖ਼ਤਰਨਾਕ ਚੱਕਰਵਾਤੀ ਤੂਫ਼ਾਨ ਬਿਪਰਜੋਏ ਵੀਰਵਾਰ ਸ਼ਾਮ ਨੂੰ ਗੁਜਰਾਤ ਤੱਟ ਨਾਲ ਟਕਰਾ ਗਿਆ। ਇਸ ਦੌਰਾਨ 2 ਲੋਕਾਂ ਦੀ ਮੌਤ ਦੇ ਨਾਲ-ਨਾਲ 22 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਮੁੰਦਰ ਤੱਟਾਂ ਨਾਲ ਟਕਰਾਉਣ ਮਗਰੋਂ ਅਗਲੇ 4-5 ਦਿਨਾਂ ਤੱਕ ਇਸ ਚੱਕਰਵਾਤ ਦੀ ਹਵਾ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅੱਗੇ ਵਧੇਗੀ। ਪੰਜਾਬ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ।
ਇਸ ਦੌਰਾਨ ਸੂਬੇ ‘ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ 19 ਜੂਨ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਵੀ ਸੰਭਾਵਨਾ ਹੈ
। ਸਿਰਫ ਦੁਆਬਾ ਖੇਤਰ ’ਚ 17 ਜੂਨ ਨੂੰ ਮੌਸਮ ਖ਼ੁਸ਼ਕ ਰਹਿਣ ਦੇ ਆਸਾਰ ਹਨ। ਬੀਤੇ ਦਿਨ ਪੰਜਾਬ ਭਰ ’ਚ ਪਏ ਮੀਂਹ ਨੇ ਗਰਮੀ ਨੂੰ ਠੱਲ੍ਹ ਪਾਈ ਹੈ। ਅਚਾਨਕ ਬਦਲੇ ਇਸ ਮੌਸਮ ਨੇ ਤਾਪਮਾਨ ’ਚ ਭਾਰੀ ਗਿਰਾਵਟ ਲਿਆਂਦੀ ਹੈ।