Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ

Published

on

The important news brought about the 'Corporation Elections' in Punjab, know when they will be held

ਲੁਧਿਆਣਾ :  ਸੂਬੇ ‘ਚ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਸਤੰਬਰ ‘ਚ ਕਰਵਾਈਆਂ ਜਾਣਗੀਆਂ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਸ਼ਾਇਦ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਇਹ ਚੋਣਾਂ ਸਤੰਬਰ ‘ਚ ਕਰਵਾਉਣੀਆਂ ਜ਼ਿਆਦਾ ਸਹੀ ਰਹਿਣਗੀਆਂ।

ਦੂਜੇ ਪਾਸੇ ਪੰਚਾਇਤੀ ਚੋਣਾਂ ਬਾਰੇ ਮੁੱਖ ਮੰਤਰੀ ਨੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸ਼ਾਇਦ ਸਰਕਾਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਵੀ ਕਰਵਾ ਦਿੱਤੀਆਂ ਜਾਣ ਪਰ ਅਜੇ ਇਸ ਮਾਮਲੇ ਨੂੰ ਲੈ ਕੇ ਦੁਚਿੱਤੀ ਭਰੀ ਸਥਿਤੀ ਚੱਲ ਰਹੀ ਹੈ। ਜੇਕਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਨਾ ਹੋਈਆਂ ਤਾਂ ਫਿਰ ਪੰਜਾਬ ਸਰਕਾਰ ਵਲੋਂ ਇਹ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ।

ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਤੇ ਬਠਿੰਡਾ ‘ਚ ਵਾਰਡਬੰਦੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਅਗਸਤ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਸੁਰੱਖਿਆ ਫੋਰਸਾਂ ਅਤੇ ਪੰਜਾਬ ਪੁਲਸ ਦਾ ਪੂਰਾ ਧਿਆਨ ਇਸ ਪਾਸੇ ਰਹੇਗਾ। ਉਸ ਤੋਂ ਬਾਅਦ ਸਤੰਬਰ ਮਹੀਨੇ ਦੇ ਸ਼ੁਰੂ ‘ਚ ਸੰਭਵ ਤੌਰ ’ਤੇ ਕਾਰਪੋਰੇਸ਼ਨ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।

Facebook Comments

Trending