ਲੁਧਿਆਣਾ : ਥਾਣਾ ਜੋਧੇਵਾਲ ਅਧੀਨ ਪੈਂਦੇ ਗੁਰੂ ਵਿਹਾਰ ‘ਚ ਇਕ ਪ੍ਰਾਪਰਟੀ ਡੀਲਰ ਦੇ ਦਫਤਰ ਦੇ ਤਾਲੇ ਤੋੜ ਕੇ ਅੰਦਰ ਪਿਆ ਸਾਮਾਨ ਅਤੇ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲ ਵਰਮਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2:30 ਵਜੇ ਚਾਰ ਲੁਟੇਰਿਆਂ ਨੇ ਉਨ੍ਹਾਂ ਦੇ ਦਫ਼ਤਰ ਦਾ ਸ਼ਟਰ ਉਖਾੜ ਕੇ ਅੰਦਰ ਪਿਆ ਸਾਮਾਨ ਚੋਰੀ ਕਰ ਲਿਆ। ਚੋਰਾਂ ਦੀ ਸਾਰੀ ਕਾਰਵਾਈ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਕਮਲ ਵਰਮਾ ਨੇ ਦੱਸਿਆ ਕਿ ਚੋਰੀ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਗਈ ਹੈ।