Connect with us

ਅਪਰਾਧ

ਜੇਲ੍ਹ ‘ਚ ਬੰਦੀਆਂ ਨੂੰ ਮੋਬਾਈਲ ਤੇ ਸਾਮਾਨ ਮੁਹੱਈਆ ਕਰਵਾਉਣ ਵਾਲਾ ਜੇਲ੍ਹ ਕੌਂਸਲਰ ਗਿ੍ਫ਼ਤਾਰ

Published

on

The jail counselor who provided mobile phones and goods to the prisoners in the jail was arrested

ਲੁਧਿਆਣਾ : ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਮੁਹੱਈਆ ਕਰਵਾਉਣ ਵਾਲੇ ਜੇਲ੍ਹ ਕੌਂਸਲਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਬਰੋਸਟਲ ਜੇਲ੍ਹ ਦੇ ਸੁਪਰਡੈਂਟ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਮਾਮਲੇ ‘ਚ ਜੇਲ੍ਹ ਕੌਂਸਲਰ ਲਕਸ਼ਮਣ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |

ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੇ ਜੇਲ੍ਹ ਵਿਚ ਮੋਬਾਈਲ ਅਤੇ ਹੋਰ ਸਮਾਨ ਬਰਾਮਦ ਕੀਤਾ ਸੀ | ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਜੇਲ੍ਹ ਵਿਚ ਬੰਦ ਬੰਦੀਆਂ ਨੂੰ ਮੋਬਾਈਲ ਅਤੇ ਹੋਰ ਸਮਾਨ ਮੁਹੱਈਆ ਕਰਵਾਉਂਦਾ ਸੀ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਕਥਿਤ ਦੋਸ਼ੀ ਜੇਲ੍ਹ ਵਿਚ ਬੰਦੀਆਂ ਨੂੰ ਕੌਂਸਲਿੰਗ ਕਰਦਾ ਸੀ |

Facebook Comments

Trending