Connect with us

ਪੰਜਾਬ ਨਿਊਜ਼

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਅੱਜ ਤੋਂ ਸ਼ੁਰੂ, ਸ਼ਰਧਾਲੂ ਦਰਸ਼ਨਾਂ ਲਈ ਹੋਏ ਰਵਾਨਾ

Published

on

The journey to Sri Kartarpur Sahib begins today, pilgrims leave for darshan

ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਪਿਛਲੇ ਦਿਨੀਂ ਕੋਰੀਡੋਰ ਵਿੱਚ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ। DC ਗੁਰਦਾਸਪੁਰ ਨੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅੱਜ ਯਾਤਰਾ ਸ਼ੁਰੂ ਕੀਤੀ ਗਈ ਹੈ। ਯਾਤਰਾ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੇਖਣ ਨੂੰ ਮਿਲ ਰਹੀ ਹੈ।

ਦੱਸ ਦੇਈਏ ਕਿ ਸਰਹੱਦ ਨੇੜਿਓਂ ਲੰਘਦੀ ਰਾਵੀ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀਰਵਾਰ ਤੋਂ ਬੰਦ ਕਰ ਦਿੱਤਾ ਗਿਆ ਸੀ। ਕਰਤਾਰਪੁਰ ਸਾਹਿਬ ਦਾ ਲਾਂਘਾ ਮੰਗਲਵਾਰ ਨੂੰ ਲੈਂਡ ਪੋਰਟ ਅਥਾਰਟੀ ਆਫ ਇੰਡੀਆ, BSF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਸ੍ਰੀ ਕਰਤਾਰਪੁਰ ਲਾਂਘੇ ਦੀ ਸਫ਼ਾਈ ਕਰਕੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਖੋਲ੍ਹਿਆ ਗਿਆ।

Facebook Comments

Trending