ਪੰਜਾਬ ਨਿਊਜ਼

ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ ‘ਚ ਨੰਬਰ ਇਕ ‘ਤੇ ਲਿਆਉਣਾ ਮੁੱਖ ਟੀਚਾ : ਡਾ. ਸਿੰਗਲਾ

Published

on

ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਡਾ. ਸਿੰਗਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਆਪਾਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ ‘ਚ ਨੰਬਰ ਇਕ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।

ਇਸ ਮੌਕੇ ਡਾ. ਸਿੰਗਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.