ਪੰਜਾਬੀ

 ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ

Published

on

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਗੁਰੂ ਨਾਨਕ ਦੇਵ ਇੰਜੀਨੀਅਰਿੰਗ (ਜੀ.ਐਨ.ਈ.) ਕਾਲਜ਼ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਸੜ੍ਹਕ ‘ਤੇ ਕਰੀਬ 4 ਕਰੋੜ 21 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਕਾਰਜ਼ਕਾਰੀ ਇੰਜੀਨੀਅਰ ਸ੍ਰੀ ਰਾਕੇਸ਼ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਜੀ.ਐਨ.ਈ. ਕਾਲਜ ਵਾਲੀ ਕਰੀਬ ਢਾਈ ਕਿਲੋਮੀਟਰ ਸੜ੍ਹਕ ਦਾ ਦੋਨਾਂ ਪਾਸਿਆਂ ਤੋਂ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਇੱਕ ਪਾਸੇ ਦੀ ਸੜ੍ਹਕ ਮੁਕੰਮਲ ਕਰਕੇ ਵਸਨੀਕਾਂ ਦੀ ਆਵਾਜਾਈ ਲਈ ਸਮਰਪਿਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੜ੍ਹਕ ਦਾ ਦੂਸਰਾ ਪਾਸਾ ਵੀ ਜਲਦ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਇਸਦਾ ਲਾਭ ਮਿਲ ਸਕੇ।

ਉਨ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਘਰ ਤੱਕ ਗਲੀ ਤੇ ਸੜ੍ਹਕ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Facebook Comments

Trending

Copyright © 2020 Ludhiana Live Media - All Rights Reserved.