ਪੰਜਾਬੀ
ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਸਿੱਧੂ ਤੇ ਛੀਨਾ
Published
3 years agoon
																								
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਅਤੇ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਾਂਝੇ ਤੌਰ ‘ਤੇ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 1 ਕਰੋੜ ਰੁਪਏੇ ਦੀ ਲਾਗਤ ਆਵੇਗੀ।
ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਸਿੱਧੂ ਅਤੇ ਛੀਨਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਅਧੀਨ ਹਲਕਾ ਦੱਖਣੀ ਅਤੇ ਆਤਮ ਨਗਰ ਦੀ ਬਣਨ ਵਾਲੀ ਸਾਂਝੀ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੜ੍ਹਕ ਦੀ ਹਾਲਤ ਬੇਹੱਦ ਤਰਸਯੋਗ ਸੀ ਅਤੇ ਬਰਸਾਤੀ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਕਾਫੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਇਸ ਦਾ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
You may like
- 
									
																	ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
 - 
									
																	ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
 - 
									
																	ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
 - 
									
																	ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
 - 
									
																	ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
 - 
									
																	ਲੁਧਿਆਣਾ ਪਹੁੰਚਣਗੇ ਮੰਤਰੀ ਹਰਭਜਨ ਸਿੰਘ ETO, ਸੜਕ ਨਿਰਮਾਣ ਦੇ ਕੰਮ ਦਾ ਰੱਖਣਗੇ ਨੀਂਹ ਪੱਥਰ
 
