Connect with us

ਪੰਜਾਬ ਨਿਊਜ਼

ਵਿਆਹੁਤਾ ਲੜਕੀ ਨੇ ਲਈ ਆਪਣੀ ਜਾਨ, ਢਾਈ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Published

on

ਧਨੌਲਾ– ਪਿੰਡ ਅਤਰਗੜ੍ਹ ਦੇ ਰਹਿਣ ਵਾਲੇ ਸੁਖਵਿੰਦਰ ਦਾਸ ਪਤਨੀ ਸੰਦੀਪ ਕੌਰ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੰਦੀਪ ਕੌਰ (35 ਸਾਲ) ਜੋ ਕਿ ਪਿੰਡ ਅਤਰਗੜ੍ਹ ਵਿਖੇ ਵਿਆਹੀ ਹੋਈ ਸੀ ਅਤੇ ਜਿਸ ਦਾ ਨਾਨਕਾ ਪਿੰਡ ਧਨੌਲਾ ਖੁਰਦ ਹੈ, ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਕਿ ਸੰਦੀਪ ਕੌਰ ਦਾ ਵਿਆਹ ਢਾਈ ਸਾਲ ਪਹਿਲਾਂ ਹੀ ਹੋਇਆ ਸੀ ਪਰ ਅਜੇ ਤੱਕ ਕੋਈ ਬੱਚਾ ਨਹੀਂ ਹੋਇਆ ਸੀ। ਸੰਦੀਪ ਕੌਰ ਦੇ ਪੇਕਾ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਘਾਤਕ ਕਦਮ ਚੁੱਕਿਆ। ਮ੍ਰਿਤਕ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਿਊਟੀ ’ਤੇ ਮੌਜੂਦ ਡਾਕਟਰ ਨੇ ਸੰਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਦੀ ਰਿਪੋਰਟ ਪੁਲਿਸ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਸੀ।

Facebook Comments

Trending