ਪੰਜਾਬ ਨਿਊਜ਼
ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਭਾਵੁਕ ਯਾਦਾਂ ਨਾਲ ਹੋਈ ਸੰਪੰਨ
Published
3 years agoon

ਲੁਧਿਆਣਾ : ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਮਿਲਣੀ ਧੂਮਧਾਮ ਨਾਲ ਸੰਪੂਰਨ ਹੋਈ। ਇਸ ਵਿੱਚ ਦੇਸ਼ ਵਿਦੇਸ਼ ਤੋਂ ਪਿਛਲੇ ਸਾਲਾਂ ਵਿਚ ਇਸ ਕਾਲਜ ਤੋਂ ਵੱਖ ਵੱਖ ਵਿਭਾਗਾਂ ਦੀਆਂ ਡਿਗਰੀਆਂ ਹਾਸਲ ਕਰਨ ਵਾਲੇ ਸਾਬਕਾ ਵਿਦਿਆਰਥੀ ਸ਼ਾਮਿਲ ਹੋਏ।

ਕਾਲਜ ਦੀ ਰਵਾਇਤ ਮੁਤਾਬਕ ਇਸ ਮਿਲਣੀ ਵਿਚ ਸਭ ਤੋਂ ਵੱਧ ਉਮਰ ਦੇ ਸਾਬਕਾ ਵਿਦਿਆਰਥੀ ਨੂੰ ਇਸ ਮੀਟ ਦਾ ਮੁੱਖ ਮਹਿਮਾਨ ਬਣਾਇਆ ਜਾਂਦਾ ਹੈ। ਇਸ ਵਾਰ ਇਹ ਜ਼ਿੰਮੇਵਾਰੀ 1965 ਵਿੱਚ ਕਾਲਜ ਦੇ ਪੰਜ ਸਾਲਾ ਪ੍ਰੋਗਰਾਮ ਤਹਿਤ ਆਪਣਾ ਆਪਣੀ ਡਿਗਰੀ ਵਿਚ ਦਾਖ਼ਲ ਹੋਣ ਵਾਲੇ ਸ੍ਰੀ ਪ੍ਰੇਮ ਕੁਮਾਰ ਗੁਪਤਾ ਮੁੱਖ ਮਹਿਮਾਨ ਬਣੇ। 

ਸ੍ਰੀ ਗੁਪਤਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਖੇਤੀ ਇੰਜਨੀਅਰਿੰਗ ਕਾਲਜ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਸੰਸਥਾ ਹੈ। ਇਸ ਕਾਲਜ ਨੇ ਨਾ ਸਿਰਫ ਉਨ੍ਹਾਂ ਨੂੰ ਵਿੱਦਿਅਕ ਯੋਗਤਾ ਨਾਲ ਨਿਵਾਜ਼ਿਆ, ਬਲਕਿ ਜ਼ਿੰਦਗੀ ਜੀਣ ਦੇ ਅਸਲ ਅਰਥਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਜ਼ਿੰਦਗੀ ਵਿੱਚ ਜੋ ਕੁਝ ਵੀ ਪ੍ਰਾਪਤ ਕਰ ਸਕੇ ਹਨ ਉਹ ਇਸ ਕਾਲਜ ਤੋਂ ਗ੍ਰਹਿਣ ਕੀਤੀ ਵਿੱਦਿਆ ਦੀ ਬਦੌਲਤ ਹੀ ਹੈ।

ਕਾਲਜ ਦੇ ਡੀਨ ਅਤੇ ਐਲੂਮਨੀ ਐਸੋਸੀਏਸ਼ਨ ਦੇ ਸਰਪ੍ਰਸਤ ਡਾ ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਡਾ ਅਸ਼ੋਕ ਕੁਮਾਰ ਨੇ ਸਾਬਕਾ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਕਿ ਉਹ ਅਕਸਰ ਕਾਲਜ ਨਾਲ ਜੁੜ ਕੇ ਨਵੇਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਅਕ ਢਾਂਚੇ ਨੂੰ ਸਾਬਕਾ ਵਿਦਿਆਰਥੀਆਂ ਦੀਆਂ ਸਲਾਹਾਂ ਅਤੇ ਨਵੇਂ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਵਿਉਂਤਿਆ ਗਿਆ ਹੈ।

ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਡਾ ਸਤੀਸ਼ ਕੁਮਾਰ ਗੁਪਤਾ ਨੇ ਇਸ ਮੌਕੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਐਲੂਮਿਨੀ ਸੰਪਰਕ ਕੇਂਦਰ ਨੂੰ ਸਾਬਕਾ ਵਿਦਿਆਰਥੀਆਂ ਵੱਲੋਂ ਸਹਾਇਤਾ ਅਤੇ ਫੰਡਾਂ ਤਹਿਤ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਖੇਤੀ ਇੰਜਨੀਅਰਿੰਗ ਕਾਲਜ ਦੀ ਮਾਣਮੱਤੀ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ