Connect with us

ਪੰਜਾਬ ਨਿਊਜ਼

ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਭਾਵੁਕ ਯਾਦਾਂ ਨਾਲ ਹੋਈ ਸੰਪੰਨ 

Published

on

The meeting of the alumni of PAU's College of Agricultural Engineering ended with emotional memories
ਲੁਧਿਆਣਾ :   ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਮਿਲਣੀ ਧੂਮਧਾਮ ਨਾਲ ਸੰਪੂਰਨ ਹੋਈ। ਇਸ ਵਿੱਚ ਦੇਸ਼ ਵਿਦੇਸ਼ ਤੋਂ ਪਿਛਲੇ ਸਾਲਾਂ ਵਿਚ ਇਸ ਕਾਲਜ ਤੋਂ ਵੱਖ ਵੱਖ ਵਿਭਾਗਾਂ ਦੀਆਂ ਡਿਗਰੀਆਂ ਹਾਸਲ ਕਰਨ ਵਾਲੇ ਸਾਬਕਾ ਵਿਦਿਆਰਥੀ ਸ਼ਾਮਿਲ ਹੋਏ।
ਕਾਲਜ ਦੀ ਰਵਾਇਤ ਮੁਤਾਬਕ ਇਸ ਮਿਲਣੀ ਵਿਚ ਸਭ ਤੋਂ ਵੱਧ ਉਮਰ ਦੇ ਸਾਬਕਾ ਵਿਦਿਆਰਥੀ ਨੂੰ ਇਸ ਮੀਟ ਦਾ ਮੁੱਖ ਮਹਿਮਾਨ ਬਣਾਇਆ ਜਾਂਦਾ ਹੈ। ਇਸ ਵਾਰ ਇਹ ਜ਼ਿੰਮੇਵਾਰੀ 1965  ਵਿੱਚ ਕਾਲਜ ਦੇ ਪੰਜ ਸਾਲਾ ਪ੍ਰੋਗਰਾਮ ਤਹਿਤ ਆਪਣਾ ਆਪਣੀ ਡਿਗਰੀ ਵਿਚ ਦਾਖ਼ਲ ਹੋਣ ਵਾਲੇ ਸ੍ਰੀ ਪ੍ਰੇਮ ਕੁਮਾਰ ਗੁਪਤਾ ਮੁੱਖ ਮਹਿਮਾਨ ਬਣੇ।
ਸ੍ਰੀ ਗੁਪਤਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਖੇਤੀ ਇੰਜਨੀਅਰਿੰਗ ਕਾਲਜ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਸੰਸਥਾ ਹੈ। ਇਸ ਕਾਲਜ ਨੇ ਨਾ ਸਿਰਫ ਉਨ੍ਹਾਂ ਨੂੰ ਵਿੱਦਿਅਕ ਯੋਗਤਾ ਨਾਲ ਨਿਵਾਜ਼ਿਆ, ਬਲਕਿ ਜ਼ਿੰਦਗੀ ਜੀਣ ਦੇ ਅਸਲ ਅਰਥਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਜ਼ਿੰਦਗੀ ਵਿੱਚ ਜੋ ਕੁਝ ਵੀ ਪ੍ਰਾਪਤ ਕਰ ਸਕੇ ਹਨ ਉਹ ਇਸ ਕਾਲਜ ਤੋਂ ਗ੍ਰਹਿਣ ਕੀਤੀ ਵਿੱਦਿਆ ਦੀ ਬਦੌਲਤ ਹੀ ਹੈ।
ਕਾਲਜ ਦੇ ਡੀਨ ਅਤੇ ਐਲੂਮਨੀ ਐਸੋਸੀਏਸ਼ਨ ਦੇ ਸਰਪ੍ਰਸਤ ਡਾ ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਡਾ ਅਸ਼ੋਕ ਕੁਮਾਰ ਨੇ ਸਾਬਕਾ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਕਿ ਉਹ ਅਕਸਰ ਕਾਲਜ ਨਾਲ ਜੁੜ ਕੇ ਨਵੇਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਅਕ ਢਾਂਚੇ ਨੂੰ ਸਾਬਕਾ ਵਿਦਿਆਰਥੀਆਂ ਦੀਆਂ ਸਲਾਹਾਂ ਅਤੇ ਨਵੇਂ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਵਿਉਂਤਿਆ  ਗਿਆ ਹੈ।
ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਡਾ ਸਤੀਸ਼ ਕੁਮਾਰ ਗੁਪਤਾ ਨੇ ਇਸ ਮੌਕੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਐਲੂਮਿਨੀ ਸੰਪਰਕ ਕੇਂਦਰ ਨੂੰ ਸਾਬਕਾ ਵਿਦਿਆਰਥੀਆਂ ਵੱਲੋਂ ਸਹਾਇਤਾ ਅਤੇ ਫੰਡਾਂ ਤਹਿਤ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਖੇਤੀ ਇੰਜਨੀਅਰਿੰਗ ਕਾਲਜ ਦੀ ਮਾਣਮੱਤੀ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।

Facebook Comments

Trending