Connect with us

ਪੰਜਾਬੀ

ਐਨਸੀਸੀ ਕੈਡਿਟਾਂ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਦਿੱਤਾ ਗਿਆ ਸੰਦੇਸ਼

Published

on

The message given by NCC cadets to keep the environment clean

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ, ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਲੁਧਿਆਣਾ ਐਨਸੀਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ ਦੇ ਮਾਰਗ ਦਰਸ਼ਨ ਹੇਠ ਦੀਵਾਲੀ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ ਗਿਆ । ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਗਰੁੱਪ ਕੈਪਟਨ ਬੀ ਐਸ ਗਿੱਲ ਦੇ ਸਹਿਯੋਗ ਨਾਲ ਐਨਸੀਸੀ ਕੈਡਿਟਾਂ ਵੱਲੋਂ ਸਕੂਲ ਵਿੱਚ ਪੋਸਟਰ ਬਣਾ ਕੇ ਦੀਵਾਲੀ ਨੂੰ ਵਾਤਾਵਰਨ ਸ਼ੁੱਧ ਰੱਖਣ ਦਾ ਸੰਦੇਸ਼ ਦਿੱਤਾ ਗਿਆ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨਾਂ ਦੇ ਬਾਰੇ ਸੁਚੇਤ ਕੀਤਾ। ਉਹਨਾਂ ਕੈਡਿਟਾ ਨੂੰ ਪਟਾਕਿਆਂ ਦੀ ਬਜਾਏ ਪੈਸੇ ਨੂੰ ਸਾਂਭ ਕੇ ਰੱਖਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੱਸਿਆ ਕਿ ਦੀਵਾਲੀ ਰੌਸ਼ਨੀਆਂ ਦਾ ਤਿਓਹਾਰ ਹੈ। ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾ ਕੇ ਵਾਤਾਵਰਨ ਨੂੰ ਖਰਾਬ ਨਹੀਂ ਕਰਨਾ ਚਾਹੀਦਾ । ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਸਾਹ ਲੈਣਾ ਵੀ ਮੁਸ਼ਕਲ ਆ ਜਾਂਦੀ ਹੈ।

Facebook Comments

Trending