ਪੰਜਾਬ ਨਿਊਜ਼

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ‘ਆਰੇਂਜ’ ਅਲਰਟ ਜਾਰੀ

Published

on

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਕੇਂਦਰ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ‘ਚ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

1 ਤੋਂ 3 ਜਨਵਰੀ ਨੂੰ ਪੰਜਾਬ ‘ਚ ਕੁੱਝ ਥਾਵਾਂ ‘ਤੇ ਸੰਘਣੇ ਤੋਂ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 31 ਦਸੰਬਰ ਤੋਂ 3 ਜਨਵਰੀ ਤੱਕ ਹਰਿਆਣਾ ਅਤੇ ਚੰਡੀਗੜ੍ਹ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ ’ਤੇ ਸੀਤ ਲਹਿਰ ਦੀ ਸੰਭਾਵਨਾ ਹੈ। ਐਤਵਾਰ ਨੂੰ ਸੰਭਾਵੀ ਤੌਰ ’ਤੇ ਬੱਦਲਵਾਈ ਦੇ ਆਸਾਰ, ਧੁੰਦ ਪੈਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 17 ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹੇਗਾ। ਸੋਮਵਾਰ ਨੂੰ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ, ਧੁੰਦ ਰਹਿਣ ਦੀ ਸੰਭਾਵਨਾ ਹੈ।

Facebook Comments

Trending

Copyright © 2020 Ludhiana Live Media - All Rights Reserved.