ਪੰਜਾਬੀ

ਮਾਈਕਰੋ ਆਬਜ਼ਰਵਰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕਰਨਗੇ ਕੰਮ –  ਡਿਪਟੀ ਕਮਿਸ਼ਨਰ

Published

on

ਲੁਧਿਆਣਾ  :  ਆਗਾਮੀ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਹਲਕਿਆਂ ਵਿੱਚ 1086 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਮਾਈਕਰੋ ਅਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਅੱਜ ਸ਼ਾਮ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਦਫ਼ਤਰ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ.) ਵਿੱਚ  ਖਰਚਾ ਨਿਗਰਾਨ ਸ਼੍ਰੀ ਟੀ.ਐਨ. ਵੈਂਕਟੇਸ਼ ਅਤੇ ਸ੍ਰੀ ਸ਼ੇਸ਼ ਨਾਥ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਮੌਜੂਦਗੀ ਵਿੱਚ ਕੀਤੀ ਗਈ।

ਇਸ ਤੋਂ ਪਹਿਲਾਂ 5 ਜਨਰਲ ਅਬਜ਼ਰਵਰਾਂ ਅਤੇ ਤਿੰਨ ਪੁਲਿਸ ਅਬਜ਼ਰਵਰਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਹਲਕਿਆਂ ਵਿੱਚ ਸੁਰੱਖਿਆ ਤਾਇਨਾਤੀ ਦੀ ਯੋਜਨਾ ਅਤੇ ਮਾਈਕਰੋ ਅਬਜ਼ਰਵਰਾਂ ਦੀ ਰੈਂਡਮਾਈਜ਼ੇਸ਼ਨ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ

ਜ਼ਿਲ੍ਹਾ ਪੁਲਿਸ ਮੁਖੀਆਂ ਨੇ ਅਬਜ਼ਰਵਰਾਂ ਨੂੰ ਹਰੇਕ ਪੋਲਿੰਗ ਸਥਾਨ ‘ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਦੇ ਅਧਾਰ ‘ਤੇ ਕੇਂਦਰੀ ਅਰਧ ਸੈਨਿਕ ਬਲ ਦੇ ਜਵਾਨਾਂ ਸਮੇਤ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਯਮਾਂ ਬਾਰੇ ਜਾਣੰ{ ਕਰਵਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 14 ਵਿਧਾਨ ਸਭਾ ਹਲਕੇ ਹਨ ਅਤੇ ਕੁੱਲ 2979 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚ 2965 ਮੁੱਖ ਪੋਲਿੰਗ ਸਟੇਸ਼ਨ ਅਤੇ 14 ਸਹਾਇਕ ਪੋਲਿੰਗ ਸਟੇਸ਼ਨ ਹਨ। ਜ਼ਿਲ੍ਹੇ ਵਿੱਚ ਕੁੱਲ 1405 ਪੋਲਿੰਗ ਸਥਾਨ ਹਨ।

ਸੁਰੱਖਿਆ ਤੈਨਾਤੀ ਯੋਜਨਾ ‘ਤੇ ਚਰਚਾ ਕਰਨ ਤੋਂ ਬਾਅਦ, ਜਨਰਲ ਅਬਜ਼ਰਵਰਾਂ ਨੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਦੇ ਮਾਪਦੰਡ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰਾਂ ਦੀ ਗਿਣਤੀ ਬਾਰੇ ਵੀ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਸਾਰੇ 1405 ਪੋਲਿੰਗ ਸਥਾਨਾਂ ‘ਤੇ ਵੈਬਕਾਸਟਿੰਗ ਵੀ ਕੀਤੀ ਜਾਵੇਗੀ।

ਇਸ ਦੌਰਾਨ ਚੋਣ ਅਬਜ਼ਰਵਰਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ, ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਅਸਲ ਵੋਟਾਂ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਤੋਂ ਲੈ ਕੇ ਸਮੁੱਚੀ ਚੋਣ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਤੱਕ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਮਾਈਕਰੋ ਆਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਉਨ੍ਹਾਂ ਨੂੰ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਪੋਲਿੰਗ ਵਾਲੇ ਦਿਨ ਉਨ੍ਹਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦਾ ਨਿਰੀਖਣ ਕਰਕੇ ਅਹਿਮ ਭੂਮਿਕਾ ਨਿਭਾਉਣੀ ਹੁੰਦੀ ਹੈ।

Facebook Comments

Trending

Copyright © 2020 Ludhiana Live Media - All Rights Reserved.