Connect with us

ਅਪਰਾਧ

ਸ਼ਰਾਰਤੀ ਅਨਸਰ ਨੇ ਆਪਣੇ ਹੀ ਮੋਟਰਾਸਾਈਕਲ ਨੂੰ ਲਾਈ ਅੱਗ, ਲੋਕਾਂ ’ਚ ਫੈਲੀ ਦਹਿਸ਼ਤ

Published

on

ਬਠਿੰਡਾ : ਦੁਸਹਿਰੇ ਮੌਕੇ ਸ਼ੁੱਕਰਵਾਰ ਸ਼ਾਮ ਨੂੰ ਸਥਾਨਕ ਪਰਸਰਾਮ ਨਗਰ ਦੇ ਚੌਕ ਵਿਚ ਇਕ ਵਿਅਕਤੀ ਵੱਲੋਂ ਆਪਣੇ ਮੋਟਰਸਾਈਕਲ ਨੂੰ ਅੱਗ ਲਗਾਉਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਿਕਰਯੋਗ ਹੈ ਕਿ ਦਸਹਿਰੇ ਦਾ ਮੇਲਾ ਹੋਣ ਕਾਰਨ ਉਕਤ ਚੌਕ ਵਿੱਚ ਕਾਫੀ ਭੀੜ ਭਾੜ ਸੀ ਜਿਸ ਕਾਰਨ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਸ ਸਬੰਧੀ ਥਾਣਾ ਕੈਨਾਲ ਦੀ ਪੁਲਿਸ ਨੇ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਮੋਹਨ ਸਿੰਘ ਵਾਸੀ ਬਠਿੰਡਾ ਨੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਸ਼ਰਾਰਤੀ ਅਨਸਰ ਹੈ ਤੇ ਸ਼ਾਂਤੀ ਭੰਗ ਕਰਨ ਲਈ ਮੋਟਰਸਾਈਕਲ ਨੂੰ ਅੱਗ ਲਗਾਈ ਸੀ। ਕਥਿਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Facebook Comments

Trending