ਖੇਤੀਬਾੜੀ

ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ

Published

on

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੇਂਟਰ ਵਿਖੇ ਪੀ.ਏ.ਯੂ. ਕਿਸਾਨ ਕਲੱਬ ਰਜਿ: ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 135 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ।

ਇਸ ਮੌਕੇ ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਇਸੇ ਤਰੀਕੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਜੁੜੇ ਰਹਿਣ ਅਤੇ ਯੂਨੀਵਰਸਿਟੀ ਵਲੋਂ ਦਿੱਤੀ ਜਾਂਦੀ ਜਾਣਕਾਰੀ ਵੱਧ ਤੋ ਵੱਧ ਕਿਸਾਨਾਂ ਤੱਕ ਪਹੰੁਚਾਉਣ। ਮੀਟਿੰਗ ਦੀ ਸ਼ੁਰੂਆਤ ਡਾ. ਕੁਲਦੀਪ ਸਿੰਘ ਨੇ ਮੈਂਬਰ ਸਹਿਬਾਨ ਦਾ ਸਵਾਗਤ ਕਰਕੇ ਅਤੇ ਕਲੱਬ ਦੀਆਂ ਗਤੀਵਿਧੀਆਂ ਜਾਣ ਕੇ ਕੀਤੀ।

ਇਸ ਤੋਂ ਬਾਅਦ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ  ਡਾ. ਮਹੇਸ਼ ਕੁਮਾਰ ਨੇ ਕਿਸਾਨਾਂ ਨੰੰੂ ਮੱਕੀ ਦੀ ਫਸਲ ਬਾਰੇ ਜਾਣਕਾਰੀ ਦਿੱਤੀ। ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਹੀ ਡਾ. ਹਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਦਾਲਾਂ ਦੀਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਸਬਜ਼ੀ ਵਿਗਿਆਨ ਵਿਭਾਗ ਤੋਂ ਡਾ. ਰੂਮਾ ਦੇਵੀ ਨੇ ਕਿਸਾਨਾਂ ਨੂੰ ਗਰਮੀ ਦੀਆਂ ਸਬਜ਼ੀਆਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਅਗਾਂਹਵਧੂ ਕਿਸਾਨ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀਟ ਪ੍ਰਬੰਧਨ ਬਾਰੇ ਦੱਸਿਆ। ਆਖਿਰ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ   ਸ. ਅਮਰਿੰਦਰ ਸਿੰਘ ਪੁਨੀਆ ਅਤੇ ਅਮਨਦੀਪ ਸਿੰਘ ਚੀਮਾ ਨੇ ਸਾਰੇ ਆਏ ਹੋਏ ਮੈਂਬਰ ਸਹਿਬਾਨ ਦਾ ਧੰਨਵਾਦ ਕੀਤਾ।

Facebook Comments

Trending

Copyright © 2020 Ludhiana Live Media - All Rights Reserved.